ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖ਼ੁਸ਼ਖ਼ਬਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਅੰਮ੍ਰਿਤਸਰ ਤੋਂ 8:00 ਵਜੇ ਪਹਿਲੀ ਬੱਸ ਹੋਈ ਰਵਾਨਾ 

File

ਅਮ੍ਰਿਤਸਰ- ਅੱਜ ਅਮ੍ਰਿਤਸਰ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਜਾਣ ਵਾਲਿਆਂ ਸੰਗਤਾ ਲਈ ਮੁਫ਼ਤ ਬਸ ਸੇਵਾ ਦੀ ਸ਼ੁਰੂਆਤ ਕੀਤੀ ਗਈ। ਲੰਮੇ ਸਮੇਂ ਤੋਂ ਸੰਗਤਾ ਦੀ ਮੰਗ ਨੂੰ ਦੇਖਦੇ ਹੋਏ ਇਹ ਫੈਸਲਾ ਲੈਂਦਿਆਂ ਹੋਏ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਬੱਸ ਸੇਵਾ ਸੰਗਤਾ ਦੀ ਸਹੂਲਤ ਲਈ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਕੈਰੀਡੌਰ ਤਕ ਪਹੁੰਚਾਉਣ ਲਈ ਰੋਜਾਨਾ ਅਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਤੋ ਰਵਾਨਾ ਹੋਵੇਗੀ। 

ਜਿਸ ਦਾ ਸਮਾ ਸਵੇਰੇ 7:30 ਹੋਵੇਗਾ ਅਤੇ ਸ਼ਾਮ ਨੂੰ ਵਾਪਿਸ ਆਵੇਗੀ। ਇਸ ਮੌਕੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਸ਼ਰਧਾਲੂਆਂ ਦੀ ਗਿਣਤੀ ਵਧੇਗੀ, ਓਵੇਂ ਹੀ ਬੱਸਾਂ ਦੀ ਸੇਵਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਇਹ ਬੱਸ ਚਲਾਉਣ ਦਾ ਐਲਾਨ ਚਾਰ ਮਹੀਨੇ ਪਹਿਲਾਂ ਕੀਤਾ ਸੀ।

ਪਰ ਇਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ। ਇਸ ਬੱਸ ਸੇਵਾ ਦਾ ਲਾਭ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਬਹੁਤ ਸਾਰੇ ਸ਼ਰਧਾਲੂ ਉਠਾ ਸਕਣਗੇ। ਉਹ ਨਾਲ ਹੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਵੀ ਕਰ ਸਕਿਆ ਕਰਨਗੇ। ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਦੂਰੀ 60 ਕਿਲੋਮੀਟਰ ਤੋਂ ਵੱਧ ਹੈ। 

ਹੁਣ ਤੱਕ ਉੱਥੇ ਜਾਣ ਲਈ ਸ਼ਰਧਾਲੂਆਂ ਨੂੰ ਆਪਣੀ ਖ਼ੁਦ ਦੇ ਵਾਹਨ ਦੀ ਜਾਂ ਸਰਕਾਰੀ ਵਾਹਨਾਂ ਦੀ ਵਰਤੋਂ ਕਰਨੀ ਪੈਂਦੀ ਰਹੀ ਹੈ। ਪਰ ਅੰਮ੍ਰਿਤਸਰ ਤੋਂ ਇਸ ਮੁਫ਼ਤ ਬੱਸ ਸੇਵਾ ਦਾ ਲਾਭ ਸਹੀ ਅਰਥਾਂ ’ਚ ਸ਼ਰਧਾਲੂਆਂ ਨੂੰ ਮਿਲ ਸਕੇਗਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਇਸ ਤੋਂ ਪਹਿਲਾਂ ਵੀ ਡੇਰਾ ਬਾਬਾ ਨਾਨਕ ਰੇਵਲੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਟਰਮੀਨਲ ਤੱਕ ਬੱਸਾਂ ਮੁਫ਼ਤ ਸੇਵਾਵਾਂ ਦੇ ਰਹੀ ਹੈ। 

ਅੰਮ੍ਰਿਤਸਰ ਤੋਂ ਪਹਿਲੀ ਬੱਸ ਰਵਾਨਾ ਕਰਨ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹੈ। ਇਸ ਤਹਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਿਹਾਇਸ਼ ਅਤੇ ਲੰਗਰ ਦੀ ਸੁਵਿਧਾ ਨਿਰੰਤਰ ਜਾਰੀ ਹੈ। ਹੁਣ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਅੰਮ੍ਰਿਤਸਰ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।