PSEB ਦੀ 8 ਵੀਂ ਅਤੇ 12 ਵੀਂ ਦੀ ਪ੍ਰੀਖਿਆ ਅੱਜ ਤੋਂ, 6 ਲੱਖ ਵਿਦਿਆਰਥੀਆਂ ਲਈ ਬਣਾਏ ਗਏ 5000 ਸੈਂਟਰ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਏ ਜਾਣ ਵਾਲੀਆਂ 8 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।

file photo

ਜਲੰਧਰ : ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਏ ਜਾਣ ਵਾਲੀਆਂ 8 ਵੀਂ ਅਤੇ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਜ਼ਿਲ੍ਹਾ ਪ੍ਰੀਖਿਆ ਵਿਭਾਗ ਵੱਲੋਂ ਬੋਰਡ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਾਣਕਾਰੀ ਅਨੁਸਾਰ 8 ਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੀ ਸ਼ਿਫਟ ਵਿਚ ਹੋਵੇਗੀ ਅਤੇ ਇਸ ਲਈ ਜ਼ਿਲ੍ਹਿਆਂ ਵਿਚ ਕੁੱਲ 176 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। 

ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਕੁੱਲ 23,380 ਵਿਦਿਆਰਥੀ ਭਾਗ ਲੈਣਗੇ। 8 ਵੀਂ ਦੀ ਬੋਰਡ ਦੀ ਪ੍ਰੀਖਿਆ ਕਈ ਸਾਲਾਂ ਬਾਅਦ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ 12 ਵੀਂ ਜਮਾਤ ਲਈ ਜ਼ਿਲ੍ਹੇ ਵਿੱਚ 138 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ 'ਤੇ 22,142 ਉਮੀਦਵਾਰ ਪ੍ਰੀਖਿਆ ਦੇਣਗੇ।ਇਸ ਤਰ੍ਹਾਂ ਦੋਵਾਂ ਸ਼ਿਫਟਾਂ ਵਿੱਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ 45,522 ਹੋਵੇਗੀ।

ਇਸ ਦੇ ਨਾਲ ਹੀ ਫਲਾਇੰਗ ਟੀਮਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ  ਪ੍ਰੀਖਿਆ ਕੇਂਦਰ ਭੇਜਿਆ ਜਾਵੇਗਾ ਜਦਕਿ ਕੁਝ ਫਲਾਇੰਗ ਟੀਮਾਂ ਨੂੰ ਬੋਰਡ ਵੱਲੋਂ ਭੇਜਿਆ ਜਾਵੇਗਾ। ਕੰਟਰੋਲਰ ਤੋਂ ਇਲਾਵਾ ਸੁਪਰਡੈਂਟ, ਨਿਰੀਖਕ ਵੀ ਪ੍ਰੀਖਿਆ ਕੇਂਦਰਾਂ 'ਤੇ ਤਾਇਨਾਤ ਹੋਣਗੇ। ਇਸ ਵਾਰ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਤੋਂ ਬਹੁਤ ਪਹਿਲਾਂ ਮਿਸ਼ਨ 100% ਸ਼ੁਰੂ ਕੀਤਾ ਗਿਆ ਸੀ। ਹੁਣ ਸਿਰਫ ਨਤੀਜਾ ਆਉਣ ਤੇ  ਪਤਾ ਚੱਲੇਗਾ, ਇਸ ਮਿਸ਼ਨ ਦਾ ਕੀ ਪ੍ਰਭਾਵ ਹੋਵੇਗਾ। ਇਸ ਦੇ ਨਾਲ ਹੀ 5 ਵੀਂ ਅਤੇ 10 ਵੀਂ ਕਲਾਸ ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ ਸ਼ੁਰੂ ਹੋ ਜਾਣਗੀਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।