ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਗ੍ਰਿਫਤਾਰ ਭੁਪਿੰਦਰ ਹਨੀ ਦੀ ਵਿਗੜੀ ਸਿਹਤ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ICU ਵਾਰਡ ਵਿਚ ਕਰਵਾਇਆ ਭਰਤੀ, ਹਾਲਤ ਗੰਭੀਰ
ਅੰਮ੍ਰਿਤਸਰ : ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਗ੍ਰਿਫਤਾਰ ਭੁਪਿੰਦਰ ਸਿੰਘ ਹਨੀ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈ.ਸੀ.ਯੂ. ਵਾਰਡ ਵਿਚ ਹਨੀ ਨੂੰ ਭਰਤੀ ਕਰਵਾਇਆ ਗਿਆ ਹੈ।
ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਭੁਪਿੰਦਰ ਹੀ 10 ਮਾਰਚ ਤੱਕ ਪੁਲਿਸ ਕਸਟਡੀ ਵਿਚ ਹੈ। ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਹ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਵੇਲੇ ਭੁਪਿੰਦਰ ਸਿੰਘ ਹਨੀ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹਾਈ ਬਲੱਡ ਪ੍ਰੈਸ਼ਰ ਅਤੇ ਛਾਤੀ 'ਚ ਦਰਦ ਦੀ ਸ਼ਿਕਾਇਤ ਸੀ। ਐਤਵਾਰ ਸਵੇਰੇ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਇਸ ਤੋਂ ਪਹਿਲਾਂ ਭੁਪਿੰਦਰ ਹਨੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਵੀਰਵਾਰ ਯਾਨੀ ਅੱਜ ਪੁਲਿਸ ਵੈਨ ਰਾਹੀਂ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ।