NDA ਦੀ ਸਰਕਾਰ ਬਣਦਿਆਂ ਹੀ ਵਧਾਇਆ ਜਾਵੇਗਾ ਗੰਨੇ ਦਾ SAP  - ਕੈਪਟਨ ਅਮਰਿੰਦਰ ਸਿੰਘ 

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰ ਵਿਚ ਅਚਾਨਕ ਕੀਤੀਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ

Captain Amarinder Singh

 

ਚੰਡੀਗੜ੍ਹ - ਕੈਪਟਨ ਅਮਰਿੰਦਰ ਨੇ ਅਪਣੀ ਸਰਕਾਰ ਦੇ ਸਮੇਂ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਗੰਨੇ ਦਾ ਐੱਸਏਪੀ (ਸੂਬੇ ਵੱਲੋਂ ਸਿਫਾਰਿਸ਼ ਕੀਮਤ) ਵਧਾ ਕੇ 360 ਕਰ ਦੇਣਗੇ ਪਰ ਉਸ ਤੋਂ ਬਾਅਦ ਸਰਕਾਰ 'ਚ ਫੇਰਬਦਲ ਹੋ ਗਿਆ ਤੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਹੁਣ ਅਪਣੇ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਹਨਾਂ ਨੇ ਲਿਖਿਆ ਕਿ

''ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ SAP ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਾਂਗੇ ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਰਕਾਰ ਵਿਚ ਅਚਾਨਕ ਕੀਤੀਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ। ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨ.ਡੀ.ਏ. ਦੀ ਸਰਕਾਰ ਬਣਦਿਆਂ ਹੀ ਇਹ ਫੈਸਲਾ ਲਾਗੂ ਕੀਤਾ ਜਾਵੇਗਾ।''