ਲੁਧਿਆਣਾ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਇਕ ਤਸਕਰ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਮੁਲਜ਼ਮ ਕੋਲੋਂ ਹੋਰ ਕਰ ਰਹੀ ਪੁੱਛ-ਪੜਹਾਲ

photo

 

ਲੁਧਿਆਣਾ- ਐਸ.ਟੀ.ਐਫ਼ ਦੀ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਉਹਨਾਂ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਇਕ ਕਿਲੋ 900 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਨਾਨਕੇ ਆਏ ਮੁੰਡੇ ਨੇ ਚਾੜਿਆ ਚੰਨ, ਕੀਤਾ ਮਾਮੀ ਦਾ ਕਤਲ  

ਜ਼ਬਤ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਰਜਨ ਸਿੰਘ ਵਾਸੀ ਬਚਿੱਤਰ ਨਗਰ ਵਜੋਂ ਕੀਤੀ ਗਈ ਹੈ ਅਤੇ ਉਸ ਪਾਸੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਝਾਰਖੰਡ 'ਚ ਮਿਲਿਆ ਕਰੋੜਾਂ ਦਾ ਪਹਾੜ, ਨੋਟ ਗਿਣਦੇ-ਗਿਣਦੇ ਥੱਕੇ ਅਧਿਕਾਰੀ