ਜੇਲ੍ਹ ’ਚ ਕੈਦੀ ਦੀ ਖ਼ੁਦਕੁਸ਼ੀ ਦਾ ਮਾਮਲਾ : ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਏਜੰਸੀ

ਖ਼ਬਰਾਂ, ਪੰਜਾਬ

DGP, ਜ਼ਿਲ੍ਹਾ ਮਜਿਸਟਰੇਟ ਤੇ ਹੋਰ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ 

file photo

ਮੋਹਾਲੀ : ਸੈਂਟਰਲ ਜੇਲ੍ਹ ਹੁਸ਼ਿਆਰਪੁਰ 'ਚ ਕੈਦੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਹੁਣ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ ਹੈ। ਇਸ ਸਬਨਾਧਿ ਡੀ. ਜੀ. ਪੀ. (ਜੇਲ੍ਹ), ਜ਼ਿਲ੍ਹਾ ਮਜਿਸਟ੍ਰੇਟ, ਹੁਸ਼ਿਆਰਪੁਰ, ਪ੍ਰਧਾਨ, ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ। ਇਸ ਮਾਮਲੇ ਵਿਚ ਸਬੰਧਿਤ ਦਸਤਾਵੇਜ਼ ਜਮ੍ਹਾਂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਹੋਇਆ 30 ਪ੍ਰਿੰਸੀਪਲਾਂ ਦਾ ਦੂਜਾ ਬੈਚ 

ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਮਾਮਲੇ ਬਾਰੇ ਖਬਰਾਂ ਨਸ਼ਰ ਹੋਣ ਮਗਰੋਂ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦੇ ਹੁਕਮ ਅਨੁਸਾਰ ਪ੍ਰਕਾਸ਼ਿਤ ਖ਼ਬਰ 'ਚ ਖ਼ੁਲਾਸਾ ਹੋਇਆ ਹੈ ਕਿ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਦੀ ਬੈਰਕ ਦੇ ਬਾਥਰੂਮ 'ਚ ਇੱਕ ਨੌਜਵਾਨ ਮ੍ਰਿਤਕ ਪਾਇਆ ਗਿਆ ਸੀ ਜਿਸ ਦੀ ਪਛਾਣ ਹਾਜੀਪੁਰ ਦਾ ਰਹਿਣ ਵਾਲੇ ਰੋਹਿਤ ਵਸ਼ਿਸ਼ਠ ਵਜੋਂ ਹੋਈ ਸੀ।

ਇਹ ਵੀ ਪੜ੍ਹੋ : ਕੈਨੇਡਾ ਗਏ ਸੈਲਾਨੀਆਂ ਲਈ ਚੰਗੀ ਖ਼ਬਰ! ਬਗ਼ੈਰ ਦੇਸ਼ ਛੱਡੇ ਵਰਕ ਪਰਮਿਟ ਲਈ ਮੁੜ ਕਰ ਸਕਣਗੇ ਅਪਲਾਈ

ਰੋਹਿਤ ਵਸ਼ਿਸ਼ਠ ਨੂੰ ਮੁਕੇਰੀਆਂ ਥਾਣੇ 'ਚ ਆਈ. ਪੀ. ਸੀ. ਦੀ ਧਾਰਾ 302 ਦੇ ਤਹਿਤ ਦਰਜ ਮਾਮਲੇ 'ਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਹ ਹਿਰਾਸਤੀ ਮੌਤ ਦਾ ਮਾਮਲਾ ਹੈ, ਇਸ ਦੇ ਤਹਿਤ ਕਮਿਸ਼ਨ ਮਨੁੱਖੀ ਅਧਿਕਾਰ ਐਕਟ, 1993 ਦੇ ਸੁਰੱਖਿਆ ਦੀ ਧਾਰਾ 2 (ਡੀ.) ਦੇ ਅਰਥ ਅਤੇ ਪਰਿਭਾਸ਼ਾ ਦੇ ਤਹਿਤ ਮਾਮਲੇ ਦਾ ਖ਼ੁਦ ਨੋਟਿਸ ਲੈਂਦਾ ਹੈ।