ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਹੋਇਆ 30 ਪ੍ਰਿੰਸੀਪਲਾਂ ਦਾ ਦੂਜਾ ਬੈਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿਖਾਈ ਹਰੀ ਝੰਡੀ 

punjab news

ਚੰਡੀਗੜ੍ਹ : ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ, ਸੈਕਟਰ-26 ਮਗਸੀਪਾ ਤੋਂ ਪ੍ਰਿੰਸੀਪਲਾਂ ਦੇ ਦੂਜੇ ਬੈਚ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ : ਕੈਨੇਡਾ ਗਏ ਸੈਲਾਨੀਆਂ ਲਈ ਚੰਗੀ ਖ਼ਬਰ! ਬਗ਼ੈਰ ਦੇਸ਼ ਛੱਡੇ ਵਰਕ ਪਰਮਿਟ ਲਈ ਮੁੜ ਕਰ ਸਕਣਗੇ ਅਪਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਦੀ ਗਰੰਟੀ ਹੈ। ਇਸ ਦਿਸ਼ਾ ਵਿੱਚ ਅੱਜ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਨੈਸ਼ਨਲ ਅਕੈਡਮੀ ਸਿੰਗਾਪੁਰ ਵਿਖੇ 4 ਮਾਰਚ ਤੋਂ 11 ਮਾਰਚ ਤੱਕ ਸਿਖਲਾਈ ਸੈਸ਼ਨ ਲਈ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾ ਨੂੰ ਕਰਜ਼ ਨਹੀਂ ਫ਼ਸਲਾਂ ਦਾ ਮੁੱਲ ਚਾਹੀਦਾ : ਰਾਕੇਸ਼ ਟਿਕੈਤ 

ਉਨ੍ਹਾਂ ਪ੍ਰਿੰਸੀਪਲ ਦੀ ਚੋਣ ਦੀ ਪ੍ਰਕਿਰਿਆ ਨੂੰ ਬਹੁਤ ਹੀ ਪਾਰਦਰਸ਼ੀ ਦੱਸਦਿਆਂ ਕਿਹਾ ਕਿ ਇਸ ਲਈ ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਦੂਜੇ ਬੈਚ ਨੇ ਪ੍ਰਿੰਸੀਪਲਾਂ ਦੇ ਅਧਿਆਪਨ ਅਤੇ ਆਪਣੇ ਪੜ੍ਹਨ ਦੇ ਤਜਰਬੇ ਸਮੇਤ ਹੋਰ ਆਧਾਰਾਂ ਨੂੰ ਦੇਖਿਆ ਹੈ। ਇਹ ਵੀ ਕਿਹਾ ਗਿਆ ਕਿ ਬੈਚ ਵਿੱਚ ਨੈਸ਼ਨਲ ਅਤੇ ਸਟੇਟ ਐਵਾਰਡੀ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਜਾਵੇਗਾ।