ਅੱਜ ਦੀ ਰਾਤ ਵੀ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਹੀ ਰਹੇਗੀ ਰਣਜੀਤ ਸਿੰਘ ਦੀ ਡੈੱਡ ਬਾਡੀ
ਮ੍ਰਿਤਕ ਦਾ ਪਿਤਾ ਵਿਦੇਸ਼ ਵਿਚ ਹੈ, ਇਸ ਲਈ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਦਾ
ਗੁਰਦਾਸਪੁਰ: ਪੁਲਿਸ ਐਨਕਾਊਂਟਰ ’ਚ ਮਾਰੇ ਗਏ ਰਣਜੀਤ ਸਿੰਘ ਦੀ ਡੈੱਡ ਬਾਡੀ ਲੈ ਕੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਕਲੇਸ਼ ਪੈ ਗਿਆ ਹੈ। ਪਰਿਵਾਰ ਨੇ ਡੈੱਡ ਬਾਡੀ ਲੈਣ ਤੋਂ ਇਨਕਾਰ ਕਰਦਿਆਂ ਧਰਨਾ ਲਗਾ ਦਿੱਤਾ ਸੀ। ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਇਸ ਵੇਲੇ ਡੈੱਡ ਬਾਡੀ ਲੈ ਕੇ ਜਾਣ ਲਈ ਕੋਈ ਇੰਤਜ਼ਾਮ ਨਹੀਂ ਹਨ। ਮ੍ਰਿਤਕ ਦੇ ਤਾਏ ਹਰਵਿੰਦਰ ਸਿੰਘ ਮੱਲੀ ਨੇ ਕਿਹਾ ਮ੍ਰਿਤਕ ਦਾ ਪਿਤਾ ਵਿਦੇਸ਼ ਵਿਚ ਹੈ, ਇਸ ਲਈ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਦਾ । ਪਰਿਵਾਰ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਅਤੇ ਸਰਕਾਰ ਮ੍ਰਿਤਕ ਦੇਹ ਲਈ ਕੋਈ ਇੰਤਜ਼ਾਮ ਕਰੇ। ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਸਨ ਤੇ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਰਾਤ ਵੀ ਰਣਜੀਤ ਸਿੰਘ ਦੀ ਡੈੱਡ ਬਾਡੀ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਹੀ ਰਹੇਗੀ। ਧਰਨੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰ ਨਾਲ ਗੱਲਬਾਤ ਤੇ ਪਰਿਵਾਰ ਦੀ ਇਸ ਮਾਮਲੇ ਉਤੇ ਸਹਿਮਤੀ ਬਣ ਗਈ ਹੈ । ਹੈਲਥ ਸੈਕਟਰੀ ਤੋਂ ਇਜਾਜ਼ਤ ਲੈ ਕੇ ਰਣਜੀਤ ਸਿੰਘ ਦੀ ਡੈੱਡ ਬਾਡੀ ਅੱਜ ਦੀ ਰਾਤ ਮੋਰਚਰੀ ਵਿਚ ਹੀ ਰਹੇਗੀ। ਸਵੇਰੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਅੰਤਿਮ ਸੰਸਕਾਰ ਬਾਰੇ ਫੈਸਲਾ ਲਿਆ ਜਾਵੇਗਾ।