ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਰਲਾ ਦੇ ਸਾਬਕਾ ਸਿੰਚਾਈ ਮੰਤਰੀ ਪ੍ਰੇਮਾਚੰਨਦਰਨ ਨੇ ਟੇਕਿਆ ਮੱਥਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਰਲਾ ਦੇ ਸਾਬਕਾ ਸਿੰਚਾਈ ਮੰਤਰੀ ਤੇ ਮੌਜੂਦਾ ਮੈਂਬਰ ਲੋਕ ਸਭਾ ਐੱਨ. ਕੇ. ਪ੍ਰੇਮਾਚੰਨਦਰਨ ਨੇ ਆਪਣੀ ਪਤਨੀ ਡਾ. ਗੀਥਾ ਪ੍ਰੇਮਾਚੰਨਦਰਨ ਤੇ ਜ਼ਿਲ੍ਹਾ

Former Irrigation Minister Kerla Sri Harmandir Sahib

ਅੰਮ੍ਰਿਤਸਰ : ਕੇਰਲਾ ਦੇ ਸਾਬਕਾ ਸਿੰਚਾਈ ਮੰਤਰੀ ਤੇ ਮੌਜੂਦਾ ਮੈਂਬਰ ਲੋਕ ਸਭਾ ਐੱਨ. ਕੇ. ਪ੍ਰੇਮਾਚੰਨਦਰਨ ਨੇ ਆਪਣੀ ਪਤਨੀ ਡਾ. ਗੀਥਾ ਪ੍ਰੇਮਾਚੰਨਦਰਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਰਾਮਦਾਸ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰ ਕੇ ਅਸ਼ੀਰਵਾਦ ਲਿਆ। 

ਸੂਚਨਾ ਕੇਂਦਰ ਦੇ ਦਫਤਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕਬਾਲ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਜੀ ਦਾ ਸਰੂਪ ਅਤੇ ਕਿਤਾਬਾਂ ਦਾ ਸੈੱਟ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।

ਪ੍ਰੇਮਾਚੰਨਦਰਨ ਨੇ ਇਸ ਮੌਕੇ ਕਿਹਾ ਕਿ ਉਹ ਅੱਜ ਪਹਿਲੀ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਦਿਹਾਤੀ ਅੰਮ੍ਰਿਤਸਰ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਸੱਦੇ 'ਤੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ ਹਨ।

ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਇੱਥੇ ਆ ਕੇ ਇਕ ਅਲੱਗ ਅਹਿਸਾਸ ਹੋਇਆ ਹੈ ਤੇ ਰੂਹਾਨੀ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਥੋਂ ਦੀ ਵਿਵਸਥਾ ਦੇਖ ਕੇ ਉਹ ਬਹੁਤ ਪ੍ਰਭਾਵਿਤ ਹੋਏ ਹਨ। ਇਸ ਤੋਂ ਬਾਅਦ ਉਹ ਜਲਿਆਂਵਾਲਾਂ ਬਾਗ ਤੇ ਰੀਟਰੀਟ ਸੈਰੇਮਨੀ ਵੇਖਣ ਲਈ ਵੀ ਗਏ।