ਕਰੋਨਾ ਵਾਇਰਸ ਨੂੰ ਲੈ ਕੇ ਲੱਖਾ ਸਿਧਾਣਾ ਨੇ ਵਿਚਾਰ ਕੀਤੇ ਸਾਂਝੇ

ਏਜੰਸੀ

ਖ਼ਬਰਾਂ, ਪੰਜਾਬ

ਇਸ ਬਾਬਤ ਸਮਾਜ ਸੇਵਕ ਲੱਖਾ ਸਿਧਾਣਾ ਦੀ ਸਪੋਕਸਮੈਨ ਟੀਮ ਵੱਲੋਂ ਇਕ ਇੰਟਰਵਿਊ...

Lakha singh sidhana corona Virus

ਚੰਡੀਗੜ੍ਹ: ਕੋਰੋਨਾ ਵਾਇਰਸ ਨੂ ਲੈ ਕੇ ਲਗਾਤਾਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਵਿਚ 2500 ਤੋਂ ਵਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 72 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 47 ਹੋ ਗਈ ਹੈ ਅਤੇ 6 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦੇ ਕੇਸਾਂ ਦੀ ਦੇਸ਼ਾਂ-ਵਿਦੇਸ਼ਾਂ ਵਿਚ ਲਗਾਤਾਰ ਵਧ ਰਹੀ ਹੈ।

ਇਸ ਬਾਬਤ ਸਮਾਜ ਸੇਵਕ ਲੱਖਾ ਸਿਧਾਣਾ ਦੀ ਸਪੋਕਸਮੈਨ ਟੀਮ ਵੱਲੋਂ ਇਕ ਇੰਟਰਵਿਊ ਕੀਤੀ ਗਈ ਜਿਸ ਵਿਚ ਉਹਨਾਂ ਨੇ ਇਸ ਨੂੰ ਲੈ ਕੇ ਕਈ ਗੱਲਾਂ ਸਾਂਝੀਆਂ ਕੀਤੀਆਂ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘਰ ਵਿਚ ਰਹੋ, ਅਪਣੇ ਹੱਥ ਵਾਰ-ਵਾਰ ਸਾਫ ਕਰਦੇ ਰਹੋ ਅਤੇ ਜੇ ਖਾਂਸੀ, ਛਿੱਕ ਜਾਂ ਥਕਾਵਟ ਹੁੰਦੀ ਹੈ ਤਾਂ ਇਲਾਜ ਜ਼ਰੂਰ ਕਰਵਾਓ। ਉਹਨਾਂ ਵੀ ਇਹੀ ਕਿਹਾ ਕਿ ਲੋਕਾਂ ਨੂੰ ਅਪਣੀ ਸਿਹਤ ਨੂੰ ਲੈ ਕੇ ਢਿੱਲ ਨਹੀਂ ਵਰਤਣੀ ਚਾਹੀਦੀ।

ਸਰਕਾਰ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਭਿਆਨਕ ਬਿਮਾਰੀ ਦੇ ਚਲਦੇ ਬਿਲਕੁੱਲ ਵੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਕਿਉਂ ਕਿ ਜੇ ਇਕ ਵਿਅਕਤੀ ਅਪਣੇ ਆਪ ਨੂੰ ਬਚਾਉਂਦਾ ਹੈ ਤਾਂ ਉਹ ਹੋਰਨਾਂ ਲੋਕਾਂ ਦੀ ਵੀ ਜਾਨ ਬਚਾ ਸਕਦਾ ਹੈ। ਇਹ ਛੂਤ-ਛਾਤ ਵਾਲੀ ਬਿਮਾਰੀ ਹੈ ਜੋ ਕਿ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਜਲਦੀ ਫੈਲਦੀ ਹੈ। ਇਸ ਲਈ ਇਸ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਵਧ ਤੋਂ ਵਧ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਲੋਕਾਂ ਵੱਲੋਂ ਅਪਣੇ-ਅਪਣੇ ਪਿੰਡ ਵਿਚ ਨਾਕੇ ਲਗਾ ਕੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਇਸ ਨਾਲ ਲੱਖਾਂ ਲੋਕ ਇਸ ਬਿਮਾਰੀ ਤੋਂ ਬਚ ਸਕਦੇ ਹਨ। ਪਿਛਲੇ ਦਿਨੀਂ ਕੁੱਝ ਵੀਡੀਉ ਸਾਹਮਣੇ ਆਈਆਂ ਸਨ ਜਿਹਨਾਂ ਵਿਚ ਪੁਲਿਸ ਵੱਲੋਂ ਹਰ ਉਮਰ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਸੀ ਇਸ ਤੇ ਉਹਨਾਂ ਕਿਹਾ ਕਿ ਪੁਲਿਸ ਨੂੰ ਹੱਕ ਜ਼ਰੂਰ ਹੈ ਕਿ ਉਹ ਲੋਕਾਂ ਤੇ ਸਖ਼ਤੀ ਵਰਤਣ।

ਪਰ ਇਸ ਤਰ੍ਹਾਂ ਲੋਕਾਂ ਨੂੰ ਕੁੱਟਣਾ ਸਰਾਸਰ ਬਿਲਕੁੱਲ ਹੀ ਗਲਤ ਹੈ। ਕਾਨੂੰਨ ਦੀਆਂ ਧਾਰਾਵਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਸਕਦੀ ਹੈ ਪਰ ਇਸ ਦਾ ਨਜਾਇਜ਼ ਫਾਇਦਾ ਨਹੀਂ ਚੁਕਣਾ ਚਾਹੀਦਾ। ਲੋਕਾਂ ਨੂੰ ਕੁੱਟਣ ਤੋਂ ਪਹਿਲਾਂ ਉਹਨਾਂ ਇਹ ਜ਼ਰੂਰ ਪੁੱਛਿਆ ਜਾਵੇ ਕਿ ਉਹ ਘਰ ਤੋਂ ਬਾਹਰ ਕਿਉਂ ਨਿਕਲੇ ਹਨ। ਪੁਲਿਸ ਵੱਲੋਂ ਇਸ ਤਰ੍ਹਾਂ ਕੁੱਟਮਾਰ ਕਰ ਕੇ ਅਤੇ ਉਸ ਤੋਂ ਬਾਅਦ ਉਸ ਦੀ ਵੀਡੀਉ ਬਣਾ ਕੇ ਵਾਇਰਲ ਕਰਨੀ ਬਹੁਤ ਹੀ ਸ਼ਰਮਨਾਕ ਕਾਰਾ ਹੈ।

ਉਹਨਾਂ ਕਿਹਾ ਕਿ ਸਾਰੀ ਪੁਲਿਸ ਇਕੋ ਜਿਹੀ ਨਹੀਂ ਹੈ ਕਈ ਥਾਵਾਂ ਤੇ ਪੁਲਿਸ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਲੋਕਾਂ ਨੂੰ ਹਰ ਜ਼ਰੂਰਤ ਵਾਲੀ ਚੀਜ਼, ਸੇਵਾ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਵਾਹ-ਵਾਈ ਵੀ ਲਈ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿਚ ਲੋਕਾਂ ਨੇ ਰਾਸ਼ਨ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇਸ ਦੇ ਚਲਦੇ ਜਿਹਨਾਂ ਨੂੰ ਅਸਲ ਵਿਚ ਰਾਸ਼ਨ ਦੀ ਲੋੜ ਹੈ ਉਹਨਾਂ ਤਕ ਰਾਸ਼ਨ ਨਹੀਂ ਪਹੁੰਚ ਪਾ ਰਿਹਾ। ਇਸ ਕਰ ਕੇ ਉੰਨਾ ਹੀ ਰਾਸ਼ਨ ਲਓ ਜਿੰਨੀ ਲੋੜ ਹੋਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।