NRI ਖੜ੍ਹੇ ਪੰਜਾਬ ਦੇ ਲੋਕਾਂ ਨਾਲ, ਇਸ ਤਰ੍ਹਾਂ ਕਰ ਰਹੇ ਹਨ ਮਦਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾ ਵਿਚ ਜਿਥੇ ਪ੍ਰਸ਼ਾਸਨ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਵੱਲੋਂ ਗਰੀਬ ਲੋਕਾਂ ਨੂੰ ਲੋੜੀਦੀਆਂ ਚੀਜਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

NRI help the poor people

ਕਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾ ਵਿਚ ਜਿਥੇ ਪ੍ਰਸ਼ਾਸਨ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਵੱਲੋਂ ਗਰੀਬ ਲੋਕਾਂ ਨੂੰ ਲੋੜੀਦੀਆਂ ਚੀਜਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਹੁਣ ਵੱਖ-ਵੱਖ ਵਿਦੇਸ਼ਾਂ ਤੋਂ ਆਏ NRI ਦੇ ਵੱਲੋਂ ਵੀ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ ਹੈ

ਇਸ ਨਾਲ ਹੀ ਇਨ੍ਹਾਂ ਨੇ ਵਿਦੇਸ਼ਾਂ ਤੋਂ ਆਏ ਲੋਕਾਂ ਦੇ ਬਾਰੇ ਬੁਰਾ ਕਹਿਣ ਵਾਲੇ ਵਿਅਕਤੀਆਂ  ਨੂੰ ਨਸੀਹਤ ਦਿੰਦਿਆਂ ਕਿਹਾ ਸਾਨੂੰ ਅਜਿਹੇ ਲੋਕਾਂ ਤੋਂ ਸਾਨੂੰ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਪੰਜਾਬ ਸਾਡੀ ਮਾਤਭੂਮੀ ਹੈ ਇਸ ਲਈ ਇਸ ਦੀ ਸੇਵਾ ਲਈ ਅਸੀਂ ਹਮੇਸ਼ਾਂ ਹੀ ਹਾਜ਼ਰ ਰਹਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ NRI ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮਾੜੇ ਸਮੇਂ ਵਿਚ ਗਰੀਬ ਲੋਕਾਂ ਦੀ ਮਦਦ ਦੇ ਲਈ ਅੱਗੇ ਆਉਣ ।ਇਥੇ ਇਹ ਵੀ ਦੱਸ ਦੱਈਏ ਕਿ ਕਈ ਲੋਕਾਂ ਨੇ NRI ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾਂ ਕੀਤੀ ਹੈ ਅਤੇ ਇਨ੍ਹਾਂ ਦੇ ਹੱਕ ਵਿਚ ਆਉਂਦਿਆਂ ਕਿਹਾ ਹੈ ਕਿ ਜਦੋਂ ਸਾਨੂੰ ਪਿੰਡ ਸਬੰਧੀ ਕੋਈ ਲੋੜ ਹੁੰਦੀ ਹੈ ਤਾਂ ਅਸੀਂ NRI ਵੀਰਾਂ ਦਾ ਹੀ ਹਮੇਸ਼ਾਂ ਸਹਾਰਾ ਲੈਂਦੇ ਹਾਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।