ਵਿਸਾਖੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਲਿਆ ਅਹਿਮ ਫੈਸਲਾ, ਲੋਕਾਂ ਨੂੰ ਕੀਤੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬ

ਵਿਸਾਖੀ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ

File Photo

ਚੰਡੀਗੜ੍ਹ - ਵਿਸਾਖੀ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਂਹੀ ਹੋਈ ਮੀਟਿੰਗ ਵਿਚ ਵਿਸਾਖੀ ਮੌਕੇ ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ ਵਿਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਅਫਗਾਨਿਸਤਾਨ ਵਿਚ ਸਿੱਖਾਂ ਤੇ ਹੋਏ ਹਮਲੇ ਦੀ ਵੀ ਨਿੰਦਾ ਕੀਤੀ। ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਮੌਤ ਤੇ ਵੀ ਦੁੱਖ ਪ੍ਰਗਟਾਇਆ ਗਿਆ। ਉਹਨਾਂ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ

ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਕਿਹਾ। ਵਿਸਾਖੀ ਵਾਲੇ ਦਿਨ ਉਹਨਾਂ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ। ਦੱਸ ਦਈਏ ਕਿ ਨਿਜ਼ਾਮੂਦੀਨ ਘਟਨਾ ਦੀ ਰੌਸ਼ਨੀ ਦੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਖ਼ਤ ਕਦਮ ਚੁੱਕਦਿਆਂ ਧਾਰਮਿਕ ਸਮਾਗਮਾਂ ਸਣੇ ਸੂਬੇ ਵਿੱਚ ਹਰ ਤਰ੍ਹਾਂ ਦੇ ਇਕੱਠ ਉੱਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਇਕੱਠਾਂ 'ਤੇ ਪਾਬੰਦੀ ਲਗਾਏਗੀ ਚਾਹੇ ਉਹ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ।