ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਨੂੰ ਲੈ ਕੇ ਪੰਜਾਬ ਵਿਚ ਭਖੀ ਸਿਆਸਤ
ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਨੂੰ ਲੈ ਕੇ ਪੰਜਾਬ ਵਿਚ ਭਖੀ ਸਿਆਸਤ
ਪ੍ਰਵਾਸੀ ਮਜ਼ਦੂਰਾਂ ਨੂੰ ਬੰਧਕ ਬਣਾ ਕੇ ਸ਼ੋਸ਼ਣ ਕਰਨ ਤੇ ਨਸ਼ੇ ਕਰਾ ਕੇ ਕੰਮ ਕਰਵਾਉਣ ਦਾ ਪੱਤਰ ਵਿਚ ਲਾਏ ਹਨ ਦੋਸ਼
ਸਾਰੇ ਪ੍ਰਮੁੱਖ ਸਿਆਸੀ ਦਲਾਂ ਨੇ ਕੇੇਂਦਰ ਵਿਰੁਧ ਕੀਤੇ ਸਖ਼ਤ ਰੋਸ ਦੇ ਪ੍ਰਗਟਾਵੇ
ਚੰਡੀਗੜ੍ਹ, 2 ਅਪ੍ਰੈਲ (ਗੁਰਉਪਦੇਸ਼ ਭੁੱਲਰ): ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੀ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜੇ ਗਏ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਵਿਚ ਸੋਸ਼ਣ ਬਾਰੇ ਪੱਤਰ ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ | ਸੂਬੇ ਦੀਆਂ ਸਾਰੀਆਂ ਹੀ ਪ੍ਰਮੁੱਖ ਪਾਰਟੀਆਂ ਨੇ ਜਿਥੇ ਇਸ ਪੱਤਰ ਉਤੇ ਸਖ਼ਤ ਇਤਰਾਜ਼ ਤੇ ਰੋਸ ਪ੍ਰਗਟ ਕਰਦਿਆਂ ਇਸ ਨੂੰ ਕਿਸਾਨੀ ਅੰਦੋਲਨ ਦੇ ਚਲਦੇ ਕੇਂਦਰ ਦੀ ਇਕ ਹੋਰ ਚਾਲ ਕਰਾਰ ਦਿਤਾ ਹੈ, ਉਥੇ ਸੰਯੁਕਤ ਕਿਸਾਨ ਮੋਰਚੇ ਨੇ ਵੀ ਇਸ ਪੱਤਰ ਦਾ ਸਖ਼ਤ ਨੋਟਿਸ ਲਿਆ ਹੈ | ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਰਤ ਵਿਭਾਗਾਂ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਉਤੇ ਸਖ਼ਤ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ | ਵਰਨਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਮੁੱਖ ਸਕੱਤਰ ਰਾਹੀਂ ਭੇਜੇ ਪੱਤਰ ਵਿਚ ਪੰਜਾਬ ਵਿਚ ਯੂ.ਪੀ. ਅਤੇ ਬਿਹਾਰ ਤੋਂ