ਸੰਯੁਕਤ ਕਿਸਾਨ ਮੋਰਚਾ ਦੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ
ਸੰਯੁਕਤ ਕਿਸਾਨ ਮੋਰਚਾ ਦੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ
image
13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ਉਤੇ ਮਨਾਇਆ ਜਾਵੇਗਾ
ਚੰਡੀਗੜ੍ਹ, 2 ਅਪ੍ਰੈਲ (ਸੁਰਜੀਤ ਸਿੰਘ ਸੱਤੀ): ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ ਕਰ ਦਿਤੀ ਹੈ | 3 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਆਗੂ ਸਮਾਜਕ-ਜਥੇਬੰਦੀਆਂ ਨਾਲ ਕਿਸਾਨ-ਅੰਦੋਲਨ ਸਬੰਧੀ ਵਿਚਾਰ-ਚਰਚਾ ਕਰਦਿਆਂ ਸੁਝਾਅ ਇਕੱਤਰ ਕਰਨਗੇ | ਮਾਨਸਾ ਦੇ ਰਸਤੇ ਤੋਂ ਪੰਜਾਬ ਪਹੁੰਚ ਰਹੀ ਮਿੱਟੀ-ਸੱਤਿਆਗ੍ਰਹਿ ਯਾਤਰਾ ਦੇ ਸਵਾਗਤ ਲਈ ਵੀ ਤਿਆਰੀਆਂ ਹਨ | ਜਗਰਾਉਂ ਵਿਚ ਚਲਦੇ ਪੱਕੇ-ਧਰਨੇ ਸਮੇਤ ਕੁੱਝ ਹੋਰਨਾਂ ਥਾਵਾਂ ਉਤੇ ਪਟਿਆਲਾ ਵਿਚ ਸ਼ਹੀਦ ਹੋਏ ਕਿਸਾਨ-ਅੰਦੋਲਨ ਸਮਰਥਕਾਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਦਿਤੀ ਗਈ | ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਉਤੇ ਪੰਜਾਬ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਜਲਦ ਹੀ ਇਸ ਸਬੰਧੀ