‘ਆਪ’ ਵਿਧਾਇਕ ਡਾ. ਚਰਨਜੀਤ ਦਾ ਵੱਡਾ ਬਿਆਨ, ਅਪ੍ਰੈਲ ਤੋਂ ਹੀ ਸੂਬੇ 'ਚ ਮਿਲੇਗੀ ਮੁਫ਼ਤ ਬਿਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਅਪ੍ਰੈਲ ਤੋਂ ਹਰ ਪਰਿਵਾਰ ਨੂੰ ਇਕ ਮਹੀਨੇ ਦੇ 300 ਯੂਨਿਟ ਅਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ।

AAP MLA Dr. Charanjit's big statement, free electricity will be available in the state from April

 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਪ੍ਰੈਸ ਨਾਲ ਗੱਲਾਤ ਕਰਦਿਆਂ ਬਿਜਲੀ ਮੁਫ਼ਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸੇ ਮਹੀਨੇ ਤੋਂ 600 ਯੂਨਿਟ (2 ਮਹੀਨਿਆਂ ਲਈ) ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਡਾ. ਚਰਨਜੀਤ ਸਿੰਘ ਨੇ ਆਖਿਆ ਕਿ ਸੰਭਵ ਹੈ ਕਿ ਇਕ ਅਪ੍ਰੈਲ ਤੋਂ ਹਰ ਪਰਿਵਾਰ ਨੂੰ ਇਕ ਮਹੀਨੇ ਦੇ 300 ਯੂਨਿਟ ਅਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਵਿਧਾਇਕ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਪਰਿਵਾਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ, ਸਾਡੀ ਸਰਕਾਰ ਵਿਚ ਸਭ ਨੂੰ ਬਰਾਬਰ ਹੱਕ ਮਿਲਣਗੇ। 

ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨ, ਜਿਨ੍ਹਾਂ ਵਿਚੋਂ ਹਰ ਪਰਿਵਾਰ ਨੂੰ 300 ਯੂਨਿਟ ਫ੍ਰੀ ਬਿਜਲੀ ਦੇਣ ਦਾ ਵਾਅਦਾ ਵੀ ਸ਼ਾਮਲ ਹੈ।  ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਦਿੱਲੀ ਵਾਸੀਆਂ ਨੂੰ ਫ੍ਰੀ ਬਿਜਲੀ ਦਿੱਤੀ ਜਾ ਰਹੀ ਹੈ, ਉਸੇ ਤਰਜ਼ ’ਤੇ ਪੰਜਾਬ ਵਿਚ ਵੀ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।