ASI ਅਤੇ ਹੈੱਡ ਕਾਂਸਟੇਬਲ 5,000 ਰੁਪਏ ਰਿਸ਼ਵਤ ਲੈਂਦੇ ਰੰਗੇ-ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

NDPS ਕੇਸ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਦਾ ਮੋਟਰ ਸਾਈਕਲ ਛੱਡਣ ਬਦਲੇ ਮੰਗੀ ਸੀ ਰਿਸ਼ਵਤ

Vigilance Bureau nabs ASI, Head Constable for taking bribe Rs 5,000


 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਿੱਤੀ ਜਾਣਕਾਰੀ, ‘ਨਾਜਾਇਜ਼ ਹਿਰਾਸਤ 'ਚ ਨਹੀਂ ਹੈ ਹਰਜੀਤ ਸਿੰਘ’ 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀਆਂ ਨੇ ਐਨ.ਡੀ.ਪੀ.ਐਸ. ਕੇਸ ਵਿਚ ਗ੍ਰਿਫ਼ਤਾਰ ਕੀਤੇ ਉਸ ਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏ.ਐਸ.ਆਈ ਦੀ ਤਰਫੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ।

ਇਹ ਵੀ ਪੜ੍ਹੋ: ਅਪਾਹਜ ਬਜ਼ੁਰਗ ਦੀ ਫਰਿਆਦ ਸੁਣਨ ਲਈ ਜ਼ਮੀਨ ’ਤੇ ਬੈਠੀ ਮਹਿਲਾ IAS, ਵਾਇਰਲ ਹੋ ਰਹੀਆਂ ਤਸਵੀਰਾਂ

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।