Amritsar News: ਅੰਮ੍ਰਿਤਸਰ 'ਚ BSF ਨੇ 3.50 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ
Amritsar News: ਮੁਲਜ਼ਮਾਂ ਨੇ ਪਾਕਿਸਤਾਨ ਤੋਂ ਮੰਗਵਾਈ ਸੀ ਖੇਪ
BSF arrested 2 drug smugglers including heroin worth 3.50 crores In Amritsar: ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਐਸ.ਟੀ.ਐਫ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਭਾਰਤੀ ਤਸਕਰਾਂ ਨੂੰ 3.50 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਇਨ੍ਹਾਂ ਤਸਕਰਾਂ ਦਾ ਸਬੰਧ ਪਾਕਿਸਤਾਨ ਨਾਲ ਦੱਸਿਆ ਜਾ ਰਿਹਾ ਹੈ। ਫੜੇ ਗਏ ਸਮੱਗਲਰਾਂ ਨੇ ਮੰਨਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਸੀ।
ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਕਾਬੂ
ਜਾਣਕਾਰੀ ਦਿੰਦੇ ਹੋਏ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭੱਲਾਦਵਾਲਾ ਵਿਚ ਇਕ ਘਰ ਵਿਚ ਤਸਕਰ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ STF ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਤੋਂ 01 ਪੈਕਟ ਹੈਰੋਇਨ ਜਿਸ ਦਾ ਵਜ਼ਨ 500 ਗ੍ਰਾਮ, ਬਰਾਮਦ ਕੀਤਾ ਗਿਆ। ਘਰ ਦੇ ਮਾਲਕ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Maharashtra Fire News: ਘਰ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਪ੍ਰਵਾਰ ਦੇ 7 ਜੀਅ
ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਜਿਸ ਕਾਰਨ ਅੰਮ੍ਰਿਤਸਰ ਦੇ ਇੱਕ ਸੈਰ ਸਪਾਟਾ ਸਥਾਨ ਦੇ ਬਾਹਰ ਇੱਕ ਹੋਰ ਵਿਅਕਤੀ ਫੜਿਆ ਗਿਆ। ਪਿੰਡ ਚੱਕਲਾ ਬਖਸ਼ ਦੇ ਰਹਿਣ ਵਾਲੇ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਹਵਾਲਾ ਰੈਕੇਟ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਮੁਲਜ਼ਮ ਨੇ ਦੱਸਿਆ ਕਿ ਇਹ ਖੇਪ ਪਾਕਿਸਤਾਨ ਤੋਂ ਲਿਆਂਦੀ ਗਈ ਸੀ ਅਤੇ ਹਵਾਲਾ ਰਾਹੀਂ ਪਾਕਿਸਤਾਨ ਵਿੱਚ ਸਮੱਗਲਰਾਂ ਨੂੰ ਪੈਸੇ ਭੇਜੇ ਜਾ ਰਹੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from BSF arrested 2 drug smugglers including heroin worth 3.50 crores In Amritsar, stay tuned to Rozana Spokesman)