Akali Dal News: ਸ਼੍ਰੋਮਣੀ ਅਕਾਲੀ ਦਲ ਨੇ ਮੈਨੀਫੈਸਟੋ ਕਮੇਟੀ ਦਾ ਕੀਤਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Akali Dal News:ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ, 6 ਨੂੰ ਵਿਸ਼ੇਸ਼ ਮੈਂਬਰ ਅਤੇ 15 ਨੂੰ ਮੈਂਬਰ ਬਣਾਇਆ

sukhbir singh badal

Akali Dal News:ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਵਿਅਕਤੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ: ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿਚ 6 ਵਿਸ਼ੇਸ਼ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਦਿੱਤੀ ਹੈ।


ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਤੈਅ ਕਰਨ ਅਤੇ ਚੋਣ ਲੜਨ ਦੀ ਰਣਨੀਤੀ ਬਣਾਉਣ ਲਈ ਚੰਡੀਗੜ੍ਹ ’ਚ ਦੋ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸਮੂਹ ਪਾਰਟੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਪ੍ਰਧਾਨ ਹਾਜ਼ਰ ਸਨ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।

 (For more news apart from Shiromani Akali Dal formed Manifesto Committee News in Punjabi, stay tuned to Rozana Spokesman)