Punjab News : ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ ’ਚ ਜੇਲਾਂ ਵਿੱਚ ਬੰਦ ਸਿੱਖਾਂ ਦਾ ਉਠਾਇਆ ਮੁੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਿਹਾ -ਭਾਰਤ ਸਰਕਾਰ ਨੇ 2019 ’ਚ ਨੋਟੀਫਿਕੇਸ਼ਨ ਜਾਰੀ ਕਰ ਕੇ ਬੰਦੀ ਸਿੰਘਾਂ ਨੂੰ ਛੱਡਣ ਦਾ ਕੀਤਾ ਸੀ ਵਾਅਦਾ 

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ ’ਚ ਜੇਲਾਂ ਵਿੱਚ ਬੰਦ ਸਿੱਖਾਂ ਦਾ ਉਠਾਇਆ ਮੁੱਦਾ

Punjab News in Punjabi : ਪੰਜਾਬ ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ’ਚ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ। ਮਾਲਵਿੰਦਰ ਕੰਗ ਨੇ ਸੰਸਦ ਵਿੱਚ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਗਈਆਂ ਹਨ। ਉਹ 25 ਤੋਂ 30 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੇ ਇਸਾਨੀਅਤ ਪੱਖ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਵਾਅਦਾ ਕਰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ 2019 ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 25 ਤੋਂ 30 ਸਾਲਾਂ ਤੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਅਤੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ।

ਨੋਟੀਫਿਕੇਸ਼ਨ ਦੇ 6 ਸਾਲ ਬਾਅਦ ਵੀ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ। ਉਹ ਰਾਜਨੀਤਿਕ ਕੈਦੀ ਹਨ। ਅਜਿਹੀ ਸਥਿਤੀ ਵਿੱਚ, ਮਨੁੱਖਤਾ, ਮਨੁੱਖੀ ਅਧਿਕਾਰਾਂ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜਿਸ ਦਾ ਭਾਰਤ ਸਰਕਾਰ ਨੇ 2010 ਵਿੱਚ ਕੇਂਦਰ ਸਰਕਾਰ ਨਾਲ ਵਾਅਦਾ ਕੀਤਾ ਸੀ।

ਦੱਸ ਦੇਈਏ ਕਿ ਮੋਹਾਲੀ ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਵਾਈਪੀਐਸ ਚੌਕ 'ਤੇ ਬੰਦੀ ਸਿੰਘਾਂ ਲਈ ਲੋਕ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਸਿਰਫ਼ ਇੱਕ ਹੀ ਮੰਗ ਹੈ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਤੋਂ ਰਿਹਾਅ ਕੀਤਾ ਜਾਵੇ। ਕਿਉਂਕਿ ਉਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਅਜਿਹੇ ਵਿੱਚ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।

(For more news apart from  MP Malvinder Singh Kang raised the issue of Sikhs in jails in Parliament News in Punjabi, stay tuned to Rozana Spokesman)