Rasulpur Firing News: ਤਰਨਤਾਰਨ ਦੇ ਪਿੰਡ ਰਸੂਲਪੁਰ ਵਿਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Rasulpur Firing News: ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਵੜ ਕੇ ਦਿਤਾ ਵਾਰਦਾਤ ਨੂੰ ਅੰਜਾਮ
Rasulpur Tarntaran Firing News in punjabi
ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ। ਮੌਕੇ 'ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫ਼ਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਨੂੰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਅਜੇਵੀਰ ਸਿੰਘ ਵਜੋਂ ਹੋਈ ਹੈ ਮ੍ਰਿਤਕ ਪਰਿਵਾਰ ਸਮੇਤ ਪਿੰਡ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਿਹਾ ਸੀ ਅਤੇ ਇਸ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ।