ਹਰਦੇਵ ਸਿੰਘ ਲਾਡੀ ਹੋਣਗੇ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ
ਕਾਂਗਰਸ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਪਣੇ ਉਮੀਦਵਾਰ ਦਾ ਐਲਾਨ ਕਰ ਦਿਤਾ ਹੈ। ਕਾਂਗਰਸ ਕੌਮੀ ਪ੍ਰਧਾਨ...
ਕਾਂਗਰਸ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਪਣੇ ਉਮੀਦਵਾਰ ਦਾ ਐਲਾਨ ਕਰ ਦਿਤਾ ਹੈ। ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਹਰਦੇਵ ਸਿੰਘ ਲਾਡੀ ਨੂੰ ਸ਼ਾਹਕੋਟ ਤੋਂ ਉਮੀਦਵਾਰ ਬਣਾਇਆ ਹੈ। ਲਾਡੀ ਉਹੀ ਕਾਂਗਰਸੀ ਲੀਡਰ ਹਨ, ਜਿਨ੍ਹਾਂ ਦਾ ਪਿਛਲੇ ਦਿਨੀਂ ਸਟਿੰਗ ਵੀਡੀਓ ਵਾਇਰਲ ਹੋਇਆ ਸੀ।
ਦਸ ਦਈਕੇ ਕਿ ਅਕਾਲੀ ਦਲ ਪਹਿਲਾਂ ਹੀ ਸ਼ਾਹਕੋਟ ਤੋਂ ਮਰਹੂਮ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਅਪਣਾ ਉਮੀਦਵਾਰ ਐਲਾਨ ਚੁੱਕੀ ਹੈ। ਇਸ ਸੀਟ ਤੋਂ ਅਪਣਾ ਉਮੀਦਵਾਰ ਐਲਾਨਣ ਵਿਚ ਆਮ ਆਦਮੀ ਪਾਰਟੀ ਹੀ ਪਿੱਛੇ ਰਹਿ ਗਈ ਹੈ। ਸੂਤਰਾਂ ਮੁਤਾਬਕ 'ਆਪ' ਪੰਜ ਜਾਂ ਛੇ ਮਈ ਨੂੰ ਆਪਣਾ ਉਮੀਦਵਾਰ ਐਲਾਨ ਸਕਦੀ ਹੈ।
ਦਸ ਦਈਏ ਕਿ ਸ਼ਾਹਕੋਟ ਤੋਂ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਹਲਕੇ ਵਿਚ ਜ਼ਿਮਨੀ ਚੋਣ ਹੋ ਰਹੀ ਹੈ। ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਦੀ ਅੰਤਮ ਮਿਤੀ 10 ਮਈ ਰੱਖੀ ਹੈ। ਵੋਟਾਂ ਪੈਣ ਦਾ ਦਿਨ 28 ਮਈ ਤੈਅ ਕੀਤਾ ਗਿਆ ਹੈ ਤੇ ਨਤੀਜੇ 1 ਜੂਨ ਨੂੰ ਐਲਾਨੇ ਜਾਣਗੇ।