ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੋਰੋਨਾ ਦਾ ਕਹਿਰ, 34 ਹੋਰ ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ।

Corona

ਪਟਿਆਲਾ: ਪੰਜਾਬ ਵਿੱਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਮੌਤ ਦੀ ਗਿਣਤੀ ਵੱਧ ਰਹੀ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਪਟਿਆਲੇ ਤੋਂ ਸਾਹਮਣੇ ਆਇਆ ਹੈ ਜਿੱਥੇ   ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ 34 ਹੋਰ ਮੌਤਾਂ ਹੋ ਗਈਆਂ ਹਨ। ਮ੍ਰਿਤਕਾਂ ਵਿੱਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਐਤਵਾਰ ਨੂੰ ਕਰੋਨਾ ਕਰਕੇ 157 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ਵਿੱਚ ਹੁਣ ਤੱਕ ਮੌਤਾਂ ਦੀ ਗਿਣਤੀ 9317 ’ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਮੁਤਾਬਕ ਪਿਛਲੇ 24 ਘੰਟਿਆਂ 'ਚ ਭਾਰਤ 'ਚ ਤਿੰਨ ਲੱਖ, 68 ਹਜ਼ਾਰ ਨਵੇਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ। ਜਦਕਿ ਤਿੰਨ ਹਜ਼ਾਰ, 417 ਮਰੀਜ਼ਾਂ ਦੀ ਮੌਤ ਹੋ ਗਈ। ਉੱਥੇ ਹੀ ਤਿੰਨ ਲੱਖ 732 ਲੋਕ ਠੀਕ ਨੇ ਕੋਰੋਨਾ ਨੂੰ ਹਰਾਇਆ ਹੈ ਤੇ ਡਿਸਚਾਰਜ ਹੋ ਗਏ ਹਨ।