IPS ਸੁਖਚੈਨ ਸਿੰਘ ਗਿੱਲ ਬਣੇ ਨੋਡਲ ਅਫ਼ਸਰ, CM ਮਾਨ ਨੂੰ ਦੇਣਗੇ ਹਰ ਅਪਡੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਸੁਖਚੈਨ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ।

IPS Sukhchain Singh Gill

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਸੁਖਚੈਨ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਪੰਜਾਬ ਸਰਕਾਰ ਵਲੋਂ ਸੁਖਚੈਨ ਸਿੰਘ ਗਿੱਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਯਾਨੀ ਹੁਣ ਆਈ.ਪੀ.ਐਸ. ਸੁਖਚੈਨ ਸਿੰਘ ਗਿੱਲ ਪੁਲਿਸ ਵਿਭਾਗ ਸਬੰਧੀ ਸਾਰੇ ਕੰਮ ਦੇਖਣਗੇ ਅਤੇ ਕਾਨੂੰਨ ਵਿਵਸਥਾ ਸਬੰਧੀ ਸਾਰੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਗੇ।

ਦੱਸ ਦੇਈਏ ਕਿ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਬੀਤੇ ਦਿਨੀ ਪਟਿਆਲਾ ਅਤੇ ਹੋਰ ਕਈ ਅਜਿਹੀਆਂ ਘਟਨਾਵਾਂ ਸੂਬੇ ਅੰਦਰ ਵਾਪਰੀਆਂ ਹਨ ਜਿਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ 'ਤੇ ਉਂਗਲ ਚੁੱਕਣ ਦਾ ਮੌਕਾ ਮਿਲ ਜਾਂਦਾ ਹੈ। ਇਸੇ ਦੇ ਮੱਦੇਨਜ਼ਰ 'ਮਾਨ' ਸਰਕਾਰ ਵੱਲੋਂ ਸੁਖਚੈਨ ਸਿੰਘ ਗਿੱਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਹੁਣ IPS ਸੁਖਚੈਨ ਸਿੰਘ ਗਿੱਲ ਦੀ ਸਹਿਮਤੀ ਤੋਂ ਕੋਈ ਨਵਾਂ ਹੁਕਮ ਲਾਗੂ ਨਹੀਂ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਸੁਖਚੈਨ ਸਿੰਘ ਸੂਬੇ ਦੇ ਕਾਨੂੰਨ ਵਿਵਸਥਾ ਦੀ ਪਲ ਪਲ ਦੀ ਜਾਣਕਾਰੀ ਮੁੱਖ ਮੰਤਰੀ ਨਾਲ ਸਾਂਝੀ ਕਰਨਗੇ।