ਭਗੌੜੇ ਸਿਮਰਜੀਤ ਬੈਂਸ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਲੁਧਿਆਣਾ ਪੁਲਿਸ ਨੇ ਥਾਂ-ਥਾਂ ਲਗਾਏ ਪੋਸਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵਲੋਂ ਆਮ ਜਨਤਾ ਇਹਨਾਂ ਬਾਰੇ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਲਈ ਬੇਨਤੀ ਕੀਤੀ ਹੈ।

Ludhiana police release wanted poster of LIP chief Simarjeet Bains



ਲੁਧਿਆਣਾ: ਕੋਰੋਨਾ ਨਿਯਮਾਂ ਦੀ ਉਲੰਘਣਾ ਅਤੇ ਜਬਰ ਜ਼ਨਾਹ ਮਾਮਲੇ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਆਤਮਾ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ 7 ਲੋਕਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਸਟਰ ਵੀ ਲਗਾਏ ਗਏ ਹਨ। ਲੋੜੀਂਦੇ ਐਲਾਨੇ ਗਏ ਸੱਤ ਵਿਅਕਤੀਆਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ।

Simarjit Singh Bains

ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਬੱਬੀ ਦੇ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਦਿੱਤੇ ਹਨ। ਪੁਲਿਸ ਨੇ ਇਹਨਾਂ ਖ਼ਿਲਾਫ਼ ਪਹਿਲਾਂ ਹੀ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਫੜਨ ਲਈ ਪੋਸਟਰ ਦੇ ਹੇਠਾਂ ਫੋਨ ਨੰਬਰ ਦਿੱਤੇ ਗਏ ਹਨ। ਜਿਸ ਨੂੰ ਵੀ ਬੈਂਸ ਬਾਰੇ ਕੋਈ ਵੀ ਜਾਣਕਾਰੀ ਹੋਵੇ ਉਹ ਇਹਨਾਂ ਦਿੱਤੇ ਨੰਬਰਾਂ ’ਤੇ ਸੰਪਰਕ ਕਰ ਸਕਦਾ ਹੈ। ਪੁਲਿਸ ਵਲੋਂ ਆਮ ਜਨਤਾ ਇਹਨਾਂ ਬਾਰੇ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਲਈ ਬੇਨਤੀ ਕੀਤੀ ਹੈ।


Photo

ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਦੇ ਬਾਵਜੂਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹਨ। ਅੱਜ ਸਵੇਰੇ ਵੀ ਉਹਨਾਂ ਨੇ ਈਦ ਦੀ ਮੁਬਾਰਕਬਾਦ ਦਿੱਤੀ ਹੈ। ਦਰਅਸਲ 11 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ 'ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ।

Simarjit Singh Bains

ਇਹ ਹੁਕਮ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕੀਤੇ।  ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਇਕ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ