ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਸਣੇ ਬੱਚੇ ਹੋਏ ਭਾਵੁਕ

photo

 

ਕੀਰਤਪੁਰ ਸਾਹਿਬ: ਸੂਬੇ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀਆਂ ਅਸਥੀਆਂ ਅੱਜ ਗੁਰਦੁਵਾਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਗੁਰਦੁਵਾਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ  ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। 

ਇਹ ਵੀ ਪੜ੍ਹੋ: ਸਰਬੀਆ 'ਚ ਸਕੂਲ ਵਿਚ ਚੱਲੀਆਂ ਗੋਲੀਆਂ, ਅੱਠ ਬੱਚਿਆਂ ਸਮੇਤ ਇਕ ਸੁਰੱਖਿਆ ਗਾਰਡ ਦੀ ਮੌਤ 

ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ , ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਭਾਈ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਰਹੀਆਂ।

ਇਹ ਵੀ ਪੜ੍ਹੋ: ਦਿੱਲੀ 'ਚ ਕਾਰ ਨੇ ਦੋ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ