Punjab News: ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਕਈ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ AAP 'ਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਹਨ ਆਪ 'ਚ ਸ਼ਾਮਲ – ਮਲਵਿੰਦਰ ਕੰਗ

Big blow to Congress and Akali Dal! Many current sarpanch and block committee members joined AAP

Punjab News: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਡਾ ਵਲੋਂ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਿੰਡਾਂ ਦੇ ਮੌਜੂਦਾ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਹਨਾਂ ਮੈਂਬਰਾ ਦਾ ਦਿਨੇਸ਼ ਚੱਡਾ ਅਤੇ ਮਲਵਿੰਦਰ ਕੰਗ ਨੇ ਪਾਰਟੀ ਵਿਚ ਆਉਣ ਤੇ ਸਵਾਗਤ ਕੀਤਾ।

ਆਮ ਆਦਮੀ ਪਾਰਟੀ ਵਿਚ ਪਿੰਡ ਖਾਨਪੁਰ ਖੂਹੀ ਤੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਚੌਧਰੀ ਸਤੀਸ਼ ਕੁਮਾਰ ਸੋਨੂ, ਮੌਜੂਦਾ ਬਲਾਕ ਸੰਮਤੀ ਮੈਂਬਰ ਹਿੰਮਤ ਸਿੰਘ ਅਤੇ ਪਿੰਡ ਔਲਖ ਤੋਂ ਮੌਜੂਦਾ ਕਾਂਗਰਸੀ ਸਰਪੰਚ ਦਲਜੀਤ ਸਿੰਘ ਸ਼ਾਮਲ ਹੋਏ।

ਸ਼ਾਮਲ ਹੋਏ ਵਿਅਕਤੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ  ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਹਨਾਂ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।

(For more Punjabi news apart from Big blow to Congress and Akali Dal!  Many current sarpanch and block committee members joined AAP, stay tuned to Rozana Spokesman)