ਮੋਦੀ ਸਰਕਾਰ ਵਿਰੁਧ ਸੰਘਰਸ਼ ਹੋਵੇਗਾ ਹੋਰ ਤਿੱਖਾ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁਧ ਤੇਲ ...

Sunil Jakhar

ਚੰਡੀਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁਧ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਮੁੱਦੇ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ, ਕੇਂਦਰ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਵਿਚ ਉਜਾਗਰ ਕੀਤਾ ਜਾਵੇਗਾ। ਇਸ ਲਈ ਸੰਘਰਸ਼ ਦੇ ਤੀਜੇ ਪੜਾਅ ਵਿਚ ਹੁਣ 7 ਜੂਨ ਨੂੰ ਪੰਜਾਬ ਵਿਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਮੋਦੀ ਸਰਕਾਰ ਵਿਰੁਧ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਸ੍ਰੀ ਸੁਨੀਲ ਜਾਖੜ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਵੱਧ ਰਹੀ ਮਹਿੰਗਾਈ ਤੋਂ ਮੱਧ ਅਤੇ ਨਿਮਨ ਵਰਗ, ਕਿਸਾਨ, ਵਪਾਰੀ, ਮਜ਼ਦੂਰ ਸਮੇਤ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈ। ਜਦਕਿ ਤੇਲ ਕੀਮਤਾਂ ਤੇ ਮਹਿੰਗਾਈ ਨੇ ਬਲਦੀ ਵਿਚ ਘਿਉ ਦਾ ਕੰਮ ਕੀਤਾ ਹੈ ਅਤੇ ਇਸ ਨਾਲ ਮਹਿੰਗਾਈ ਨੂੰ ਹੋਰ ਖੰਭ ਲੱਗ ਗਏ ਹਨ। 

ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਬਾਰੇ ਦੇਸ਼ ਦੀ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਕੇਂਦਰ 'ਚ ਕਾਂਗਰਸ ਅਤੇ ਭਾਜਪਾ ਦੀ ਸਰਕਾਰ  ਸਮੇਂ ਹੋਈਆਂ ਤਬਦੀਲੀਆਂ ਦਾ ਫਰਕ ਲੋਕਾਂ ਦੀ ਕਚਿਹਿਰੀ ਵਿਚ ਰਖਿਆ ਜਾਵੇ। ਸ੍ਰੀ ਜਾਖੜ ਨੇ ਲੰਗਰ ਤੋਂ ਜੀਐਸਟੀ ਦੀ ਰਾਹਤ ਦੇ ਮੁੱਦੇ ਤੇ ਅਕਾਲੀ ਆਗੂਆਂ ਵਲੋਂ ਲਈ ਜਾ ਰਹੀ ਵਾਹਵਾਹੀ

'ਤੇ ਟਿਪਣੀ ਕਰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਮੋਦੀ ਸਰਕਾਰ ਵਿਚ ਕੋਈ ਵੁੱਕਤ ਹੁੰਦੀ ਤਾਂ ਇਹ ਜੀਐਸਟੀ ਲੱਗਣਾ ਹੀ ਨਹੀਂ ਸੀ। ਇਹ ਤਾਂ ਕਾਂਗਰਸ ਪਾਰਟੀ ਸੀ ਜਿਸ ਨੇ ਸੰਸਦ ਦੇ ਅੰਦਰ ਤੇ ਬਾਹਰ ਇਸ ਮੁੱਦੇ ਨੂੰ ਪ੍ਰਭਾਵੀ ਤਰੀਕੇ ਨਾਲ ਉਠਾਇਆ ਜਿਸ ਤੋਂ ਬਾਅਦ ਮੋਦੀ ਸਰਕਾਰ ਨੂੰ ਮਜਬੂਰਨ ਲੰਗਰ ਨੂੰ ਜੀਐਸਟੀ ਤੋਂ ਰਾਹਤ ਦੇਣੀ ਪਈ।