ਪਰਨੀਤ ਕੌਰ ਨੂੰ ਸੱਟ ਵੱਜਣ ਕਾਰਨ 10 ਦਿਨ ਮੁਕੰਮਲ ਆਰਾਮ ਕਰਨ ਦੀ ਦਿੱਤੀ ਸਲਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ ਸਮੇਂ ਦੌਰਾਨ ਮਹਾਰਾਣੀ ਪਰਨੀਤ ਕੌਰ ਕਿਸੇ ਮਿਲਣ ਵਾਲੇ ਨੂੰ ਮਿਲ ਨਹੀਂ ਸਕਣਗੇ ਅਤੇ ਨਾ ਹੀ ਟੈਲੀਫੋਨ ਕਾਲ ਸੁਣ ਸਕਣਗੇ

Parneet Kaur

ਚੰਡੀਗੜ: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੂੰ ਬੀਤੇ ਦਿਨ ਡਿੱਗਣ ਕਾਰਨ ਸੱਟ ਲੱਗ ਗਈ। ਉਨਾਂ ਨੂੰ ਤੁਰੰਤ ਹਸਪਤਾਲ ਲਿਜਾਣਾ ਪਿਆ ਜਿੱਥੇ ਉਨਾਂ ਦੀ ਸੱਟ ਦਾ ਇਲਾਜ ਕਰਨ ਉਪਰੰਤ ਛੁੱਟੀ ਤਾਂ ਮਿਲ ਗਈ ਪਰ ਡਾਕਟਰ ਨੇ ਉਨ੍ਹਾਂ ਨੂੰ ਅਗਲੇ 10 ਦਿਨਾਂ ਤੱਕ ਆਰਾਮ ਕਰਨ ਦੀ ਸਲਾਹ ਦਿਤੀ ਹੈ। ਇਹ ਘਟਨਾ ਦਿੱਲੀ ਵਿਖੇ ਕਾਂਗਰਸ ਪਾਰਟੀ ਦੀ ਸੰਸਦੀ ਕਮੇਟੀ ਦੀ ਮੀਟਿੰਗ ਤੋਂ ਪਰਤਣ ਉਪਰੰਤ ਵਾਪਰੀ।

ਸਰਕਾਰੀ ਬੁਲਾਰੇ ਨੇ ਇਥੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ ਡਾਕਟਰਾਂ ਨੇ ਉਨਾਂ ਨੂੰ ਅਗਲੇ 10 ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿਤੀ ਹੈ। ਇਸ ਸਮੇਂ ਦੌਰਾਨ ਉਹ ਕਿਸੇ ਮਿਲਣ ਵਾਲੇ ਨੂੰ ਮਿਲ ਨਹੀਂ ਸਕਣਗੇ ਅਤੇ ਨਾ ਹੀ ਟੈਲੀਫੋਨ ਕਾਲ ਸੁਣ ਸਕਣਗੇ।