ਘਰ ਦੀ ਦੂਜੀ ਮੰਜ਼ਿਲ ਤੋਂ ਸ਼ੱਕੀ ਹਾਲਾਤ 'ਚ ਡਿੱਗੇ ਡਾਕਟਰ, ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੀ ਫਾਰੈਂਸਿਕ ਟੀਮ ਵੀ ਮਾਮਲੇ ਦੀ ਜਾਂਚ 'ਚ ਜੁੱਟ ਗਈ

Doctor dies

ਚੰਡੀਗੜ੍ਹ-ਅਕਸਰ ਹੀ ਸੁਸਾਇਡ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਕੋਈ ਘਰ ਦੀ ਆਰਥਿਕ ਤੰਗੀ ਕਾਰਨ ਜਾਂ ਕੋਈ ਕਿਸੇ ਆਪਣੇ ਨਿੱਜੀ ਮਾਮਲੇ ਤੋਂ ਤੰਗ ਆ ਕੇ ਸੁਸਾਇਡ ਕਰ ਲੈਂਦਾ ਹੈ। ਅਜਿਹਾ ਹੀ ਇਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ।

ਇਥੇ ਇਕ ਡਾਕਟਰ ਦੀ ਆਪਣੇ ਘਰ ਦੀ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਸ਼ੱਕੀ ਹਾਲਾਤ 'ਚ ਡਿੱਗ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 55 ਸਾਲਾਂ ਗੋਪਾਲ ਕਿਸ਼ਨ ਬੰਸਲ ਦੇ ਤੌਰ 'ਤੇ ਹੋਈ ਹੈ। ਉਹ ਚੰਡੀਗੜ੍ਹ ਦੇ ਸੈਕਟਰ 16 'ਚ ਪਰਿਵਾਰ ਨਾਲ ਰਹਿੰਦੇ ਸਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਫਾਰੈਂਸਿਕ ਟੀਮ ਵੀ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।

ਘਟਨਾ ਦਾ ਪਤਾ ਚੱਲਦੇ ਹੀ ਪਰਿਵਾਰ ਵਾਲੇ ਨੇ ਉਸ ਨੂੰ GMSH-16 ਲੈ ਗਏ ਜਿਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਡਾਕਟਰ ਪੰਜਾਬ ਦੇ ਇਕ ਸਰਕਾਰੀ ਹਸਪਤਾਲ 'ਚ ਕੰਮ ਕਰਦੇ ਸਨ। ਫਿਲਹਾਲ ਪੁਲਸ ਇਹ ਪਤਾ ਲਾਉਣ 'ਚ ਲੱਗੀ ਹੈ ਕਿ ਇਹ ਡਾਕਟਰ ਵੱਲੋਂ ਖੌਫਨਾਕ ਕਦਮ ਕਿਉਂ ਚੁੱਕਿਆ ਗਿਆ।

ਇਹ ਵੀ ਪੜ੍ਹੋ-ਯੂਰਪ 'ਚ ਕੋਰੋਨਾ ਦੇ ਇਸ ਵੈਰੀਐਂਟ ਨੇ ਮਚਾਈ ਤਬਾਹੀ, ਵਿਗਿਆਨੀ ਬੋਲੇ- ਵੈਕਸੀਨ ਵੀ ਬੇਅਸਰ
 

ਪੁਲਸ ਵੱਲੋਂ ਕੀਤੀ ਗਈ ਜਾਂਚ 'ਚ ਪਾਇਆ ਗਿਆ ਹੈ ਕਿ ਮ੍ਰਿਤਕ ਡਾਕਟਰ ਨੇ ਹਾਲ ਹੀ 'ਚ ਕੋਰੋਨਾ ਨੂੰ ਮਾਤ ਦਿੱਤੀ ਸੀ ਅਤੇ ਜਿਸ ਵੇਲੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਉਹ ਕਮਰੇ 'ਚ ਇਕੱਲੇ ਸਨ। ਪਰਿਵਾਰ ਵਾਲਿਆਂ ਨੂੰ ਸ਼ੱਕ ਹੈ ਕਿ ਖਿੜਕੀ ਖੋਲ੍ਹਣ ਦੌਰਾਨ ਉਹ ਹੇਠਾਂ ਡਿੱਗ ਗਏ ਜਿਸ ਕਾਰਣ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਹਸਪਤਾਲ ਦੀ ਮਾਰਚਰੀ 'ਚ ਰੱਖਵਾ ਦਿੱਤਾ ਹੈ।