ਜ਼ਮੀਨੀ ਵਿਵਾਦ ਨੇ ਲਈ ਫਿਰੋਜ਼ਪੁਰ ਦੇ ਕਿਸਾਨ ਦੀ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣਾ ਮੱਲਾਂਵਾਲਾ ਦੇ ਬਾਹਰ ਮ੍ਰਿਤਕ ਦੀ ਲਾਸ਼ ਰੱਖ ਕੇ ਲਗਾਇਆ ਧਰਨਾ

Ferozepur farmer killed for land dispute

ਫਿਰੋਜ਼ਪੁਰ (ਪਰਮਜੀਤ ਸਿੰਘ) ਫਿਰੋਜ਼ਪੁਰ( Firozpur) ਦੇ ਕਸਬਾ ਮੱਲਾਂਵਾਲਾ ਨੇੜਲੇ ਪਿੰਡ ਬਸਤੀ ਖੁਸ਼ਹਾਲ ਸਿੰਘ ਵਾਲਾ ਵਿੱਚ ਬੀਤੀ ਦਿਨੀਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਹੋ ਗਿਆ ਸੀ ਜਿਸ ਵਿੱਚ ਜ਼ਖ਼ਮੀ ਹੋਈ ਇੱਕ ਧਿਰ ਦੇ ਮੈਂਬਰ ਦੀ ਬੀਤੀ 31 ਮਈ ਨੂੰ ਮੌਤ ਹੋ ਗਈ ਸੀ ਪਰ ਫਿਰ ਵੀ ਪੁਲਿਸ ਦੁਆਰਾ ਮਾਮਲਾ ਦਰਜ ਨਹੀਂ  ਕੀਤਾ ਗਿਆ ਜਿਸ ਤੇ ਪਰਿਵਾਰਿਕ ਮੈਂਬਰਾਂ ਦੁਆਰਾ ਮ੍ਰਿਤਕ ਦੀ ਲਾਸ਼ ਨੂੰ ਥਾਣੇ ਸਾਹਮਣੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  

 ਦੱਸ ਦੇਈਏ ਕਿ ਕਸਬਾ ਮੱਲਾਂਵਾਲਾ ਦੇ ਨੇੜਲੇ ਪਿੰਡ ਬਸਤੀ ਖੁਸ਼ਹਾਲ ਸਿੰਘ ਵਾਲਾ ਵਿੱਚ ਨਾਜਰ ਸਿੰਘ ਅਤੇ ਬਲਵੰਤ ਸਿੰਘ ਦੋਹਾਂ ਦੀ ਜ਼ਮੀਨ ਦੀ ਆਪਸੀ ਵੱਟ ਸਾਂਝੀ ਹੈ।

ਜਿਸ ਤੇ ਪਿਛਲੇ ਲੰਬੇ ਸਮੇਂ ਤੋਂ ਦੋਹਾਂ ਦਾ ਕਿਸੇ ਨਾ ਕਿਸੇ ਗੱਲ ਤੋਂ ਵਿਵਾਦ ਚੱਲਦਾ ਆ ਰਿਹਾ ਹੈ। ਬੀਤੀ ਦਿਨੀਂ ਇਸੇ ਵਿਵਾਦ ਦੇ ਚੱਲਦੇ ਦੋਹਾਂ ਧਿਰਾਂ ਵਿਚਕਾਰ ਆਪਸੀ ਝਗੜਾ ਹੋਇਆ ਸੀ ਅਤੇ ਬਲਵੰਤ ਸਿੰਘ ਧਿਰ ਵੱਲੋਂ ਨਾਜਰ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ।

ਜਿਸ ਦੇ ਚਲਦੇ ਨਾਜਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਫਿਰੋਜ਼ਪੁਰ( Firozpur) ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੋਂ ਉਸਨੂੰ ਫ਼ਰੀਦਕੋਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਇਲਾਜ ਦੌਰਾਨ ਕਿਸਾਨ(Farmer) ਨੇ ਦਮ ਤੋੜ ਦਿੱਤਾ। ਦੇਸ਼ ’ਚ ਹੋਰ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ 1.34 ਲੱਖ ਨਵੇਂ ਮਾਮਲੇ

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਕਾਂਗਰਸ ਦਾ ਮੌਜੂਦਾ ਸਰਪੰਚ ਹੈ। ਅਤੇ ਵਿਧਾਇਕ ਜ਼ੀਰਾ ਦਾ ਨੇੜੇ ਦਾ ਸਾਥੀ ਹੈ ਜਿਸ ਕਾਰਨ ਪੁਲਿਸ ਦੁਆਰਾ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ।

 ਇਹ ਵੀ ਪੜ੍ਹੋ: ਦੇਸ਼ ’ਚ ਹੋਰ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ 1.34 ਲੱਖ ਨਵੇਂ ਮਾਮਲੇ

ਪਰਿਵਾਰਕ ਮੈਂਬਰਾਂ ਦੁਆਰਾ ਮ੍ਰਿਤਕ ਦੀ ਲਾਸ਼ ਨੂੰ ਥਾਣਾ ਮੱਲਾਂਵਾਲਾ ਸਾਹਮਣੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਬਲਵੰਤ ਸਿੰਘ ਕਾਂਗਰਸੀ ਸਰਪੰਚ ਖਿਲਾਫ਼ ਧਾਰਾ 302 ਦਾ ਮਾਮਲਾ ਦਰਜ ਕੀਤਾ ਜਾਵੇ ਜਦ ਕਿ ਪੁਲਿਸ ਸਿਆਸੀ ਸ਼ਹਿ ਉੱਪਰ 326 ਧਾਰਾ ਲਾਕੇ ਮਾਮਲਾ ਦਬਾਉਣਾ ਚਾਹੁੰਦੀ ਹੈ।