ਲਹਿੰਬਰ ਹੁਸੈਨਪੁਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

Punjab State Women Commission summons Punjabi Singer Lahimbar Hussainpuri

ਚੰਡੀਗੜ੍ਹ: ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ (Lahimbar Hussainpuri) ਵਲੋਂ ਆਪਣੀ ਪਤਨੀ ਅਤੇ  ਬੇਟੀ ਨਾਲ ਕੁੱਟਮਾਰ ਕਰਨ ਦੇ  ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women Commission) ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਸਾਕਾ ਨੀਲਾ ਤਾਰਾ: 4 ਜੂਨ 1984 ਦੀ ਦਾਸਤਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।

ਇਹ ਵੀ ਪੜ੍ਹੋ:  ਅਮਰੀਕਾ 'ਚ 13 ਸਾਲਾਂ ਬੱਚੇ 'ਤੇ ਹੋਇਆ ਨਸਲੀ ਹਮਲਾ, ਹੋਇਆ ਕੁੱਟਮਾਰ ਦਾ ਸ਼ਿਕਾਰ

ਜ਼ਿਕਰਯੋਗ ਹੈ ਕਿ ਦਿਓਲ ਨਗਰ ਦੇ ਰਹਿਣ ਵਾਲੇ ਪੰਜਾਬੀ ਗਾਇਕ (Punjabi Singer) ਲਹਿਬਰ ਹੁਸੈਨਪੁਰੀ 'ਤੇ ਆਪਣੀ ਪਤਨੀ, ਬੱਚਿਆਂ ਅਤੇ ਭੈਣ-ਭਰਾ ਦੁਆਰਾ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸੋਮਵਾਰ ਨੂੰ ਗਾਇਕ ਦੇ ਘਰ ਦੇ ਬਾਹਰ ਤਕਰੀਬਨ ਦੋ ਘੰਟਿਆਂ ਤੱਕ ਹੰਗਾਮਾ ਹੋਇਆ। ਪਤਨੀ ਅਤੇ ਬੱਚਿਆਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਟਿਕਰੀ ਬਾਰਡਰ ’ਤੇ ਡਟੇ ਕਿਸਾਨ ਦੀ ਮੌਤ