ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ’ ਬੋਰਡ ਬਣਾਉਣ ਦਾ ਕੀਤਾ ਐਲਾਨ
ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਤੇ ਖ਼ੁਦ ਮੁਖਤਿਆਰ ਕਰਨਾ ਬੋਰਡ ਦਾ ਪਹਿਲਾ ਟੀਚਾ ਹੋਵੇਗਾ।
Bibi Jagir Kaur
ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ ਬਰਸੀ ਮੌਕੇ ‘ਸ਼੍ਰੋਮਣੀ ਅਕਾਲੀ ਪੰਥ’ ਬੋਰਡ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਨੂੰ ਸਮਾਗਮ ’ਚ ਮੌਜੂਦ ਸੰਗਤਾਂ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ’ਚ ਨਿਘਾਰ ਆਇਆ ਹੈ।
ਉਨ੍ਹਾਂ ਕਿਹਾ ਕਿ ਇਸ ਬੋਰਡ ਦੀ ਅਗਵਾਈ ’ਚ ਅਗਾਮੀ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਤੇ ਬਆਦ ’ਚ ਬੋਰਡ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਤੇ ਖ਼ੁਦ ਮੁਖਤਿਆਰ ਕਰਨਾ ਬੋਰਡ ਦਾ ਪਹਿਲਾ ਟੀਚਾ ਹੋਵੇਗਾ।