12 ਸਾਲ ਪੁਰਾਣੇ ਮਾਮਲੇ ‘ਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਤਿੰਨ ਪੁਲਿਸ ਮੁਲਾਜਮਾਂ ਖਿਲਾਫ਼ ਕਾਰਵਾਈ ਦੇ ਦਿਤੇ ਹੁਕਮ
ਮੁਲਜ਼ਮਾਂ ਨੂੰ ਕੋਰਟ ‘ਚ ਪੇਸ਼ ਕੀਤੇ ਬਿਨ੍ਹਾਂ ਛੱਡਣ ਦੇ ਲੱਗੇ ਇਲਜ਼ਾਮ
ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਵਿਖੇ ਦਰਜ ਹੋਏ 12 ਸਾਲ ਪੁਰਾਣੇ ਮਾਮਲੇ ਵਿਚ ਨਹਿਰੀ ਵਿਭਾਗ ਦੇ ਇੱਕ ਅਧਿਕਾਰੀ ਅਤੇ ਇਕ ਕਾਲੋਨਾਈਜਰ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤੇ ਬਿਨਾਂ ਛੱਡਣ ਦੇ ਮਾਮਲੇ ਵਿਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਤਿੰਨ ਪੁਲਿਸ ਮੁਲਾਜਮਾਂ ਖਿਲਾਫ਼ ਕਾਰਵਾਈ ਦੇ ਹੁਕਮ ਦਿਤੇ ਹਨ। ਹੁਕਮਾਂ ਦੀ ਕਾਪੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਉਧਰ ਇਸ ਮਾਮਲੇ ਵਿਚ ਬਠਿੰਡਾ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਗ੍ਰਹਿ ਮੰਤਰਾਲੇ ਤੋਂ ਇਸ ਸਬੰਧੀ ਲਿਖਤੀ ਹੁਕਮਾਂ ਦੀ ਕੋਈ ਕਾਪੀ ਨਹੀਂ ਮਿਲੀ ਪਰ ਉਨ੍ਹਾਂ ਨੂੰ ਹੁਕਮਾਂ ਦੀ ਕਾਪੀ ਦੇ ਵਾਇਰਲ ਹੋਣ ਦੀ ਸੂਚਨਾ ਵੀ ਮਿਲੀ ਹੈ। ਜਿਵੇਂ ਹੀ ਵਿਭਾਗ ਜਾਂ ਡੀਜੀਪੀ ਦਫ਼ਤਰ ਤੋਂ ਹੁਕਮਾਂ ਦੀ ਕਾਪੀ ਮਿਲੇਗੀ, ਉਹ ਇਸ ’ਤੇ ਲੋੜੀਂਦੀ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ: ਫਾਜ਼ਿਲਕਾ: ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਨੂੰ 2.4 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ