ਜੇਲ੍ਹਾਂ 'ਚ ਸੁਰੱਖਿਆ ਲਈ ਟਾਸਕ ਫੋਰਸ ਤਾਇਨਾਤ ਕਰਨ ਦੀ ਤਿਆਰੀ, ਜਲਦ ਭਰੀਆਂ ਜਾਣਗੀਆਂ ਖਾਲੀ ਪੋਸਟਾਂ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੀਆਂ ਜੇਲਾਂ ਵਿਚ ਕੈਦੀਆਂ ਦੇ ਬਵਾਲ ਮਚਾਉਣ ਦੀਆਂ ਘਟਨਾਵਾਂ ਨੇ ਹੁਣ ਜੇਲ੍ਹ ਵਿਭਾਗ ਨੂੰ ਸੋਚਣ 'ਤੇ ਮਜ਼ਬੂਰ ਕਰ ਦਿੱਤਾ ਹੈ।

Preparing to deploy task force for security in Prisons

ਚੰਡੀਗੜ੍ਹ : ਪੰਜਾਬ ਦੀਆਂ ਜੇਲਾਂ ਵਿਚ ਕੈਦੀਆਂ ਦੇ ਬਵਾਲ ਮਚਾਉਣ ਦੀਆਂ ਘਟਨਾਵਾਂ ਨੇ ਹੁਣ ਜੇਲ੍ਹ ਵਿਭਾਗ ਨੂੰ ਸੋਚਣ 'ਤੇ ਮਜ਼ਬੂਰ ਕਰ ਦਿੱਤਾ ਹੈ। ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਹੋਣ, ਇਸਦੇ ਲਈ ਵਿਭਾਗ ਹੁਣ ਜੇਲਹਾਂ ਵਿਚ ਸਪੈਸ਼ਲ ਟਾਸਕ ਫੋਰਸ ਤਾਇਨਾਤ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਇਲਾਵਾ ਜੇਲ੍ਹਾਂ ਵਿਚ ਖਾਲੀ ਪਈਆਂ ਆਸਾਮੀਆਂ ਨੂੰ ਵੀ ਭਰਿਆ ਜਾਏਗਾ। ਇਸ ਨਾਲ ਜਿੱਥੇ ਜੇਲ੍ਹਾਂ ਦੀ ਸੁਰੱਖਿਆ ਵਧੇਗੀ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣਗੇ।

ਜੇਲ੍ਹਾਂ ਦੀ ਸੁਰੱਖਿਆ ਲਈ ਪਹਿਲਾਂ ਸੀਆਰਪੀਐਫ ਤਾਇਨਾਤ ਕਰਨ ਦੀ ਵੀ ਗੱਲ ਹੋ ਰਹੀ ਹੈ। ਇਸ ਨਾਲ ਕੇਂਦਰ ਸਰਕਾਰ ਤੋਂ ਮਨਜ਼ੂਰੀ ਲਈ 8 ਅਕਤੂਬਰ 2018 ਨੂੰ ਮੰਗ ਕੀਤੀ ਜਾ ਚੁੱਕੀ ਹੈ ਪਰ ਹਾਲੇ ਇਸ ਦੀ ਤਾਇਨਾਤੀ ਵਿਚ ਇੱਕ ਮਹੀਨੇ ਦਾ ਸਮਾਂ ਲੱਗੇਗਾ ਪਰ ਇਸ ਨਾਲ ਸਰਕਾਰ 'ਤੇ ਸਾਲਾਨਾ 24 ਕਰੋੜ ਰੁਪਏ ਦਾ ਬੋਝ ਪਏਗਾ।

ਹਾਸਲ ਜਾਣਕਾਰੀ ਮੁਤਾਬਕ ਮੌਜੂਾਦ ਪੰਜਾਬ ਦੀਆਂ ਜੇਲ੍ਹਾਂ ਅੰਦਰ ਲਗਪਗ ਇੱਕ ਹਜ਼ਾਰ ਮੁਲਾਜ਼ਮਾਂ ਦੀ ਕਮੀ ਹੈ। ਇਸ ਵਿਚ ਜੇਲ੍ਹ ਦੇ ਵੱਖ-ਵੱਖ ਅਹੁਦੇ ਸ਼ਾਮਲ ਹਨ। ਜੇਲ੍ਹ ਵਾਰਡਨਾਂ ਦੀਆਂ 700 ਆਸਾਮੀਆਂ ਖਾਲੀ ਹਨ। ਦੱਸਿਆ ਜਾ ਰਿਹਾ ਹੈ ਕਿ ਨਵੀਆਂ ਭਰਤੀਆਂ ਲਈ ਕੈਪਟਨ ਸਰਕਾਰ ਫੰਡ ਵੀ ਜਾਰੀ ਕਰ ਚੁੱਕੀ ਹੈ। ਇਸ ਬਾਰੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਲਦ ਹੀ ਜੇਲ੍ਹਾਂ ਵਿਚ ਖਾਲੀ ਪਈਆਂ ਆਸਾਮੀਆਂ ਭਰੀਆਂ ਜਾਣਗੀਆਂ।