ਅਕਾਲੀ ਦਲ ਛੱਡ ਕੇ ਹਰਵੇਲ ਸਿੰਘ ਮਾਧੋਪੁਰ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਛੱਡ ਕੇ ਹਰਵੇਲ ਸਿੰਘ ਮਾਧੋਪੁਰ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਲ

image

ਚੰਡੀਗੜ੍ਹ, 2 ਜੁਲਾਈ (ਸੁਰਜੀਤ ਸਿੰਘ ਸੱਤੀ) : ਸ੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ  ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਐਸ.ਸੀ ਵਿੰਗ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ. ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਘੱਟ ਗਿਣਤੀ ਦਲਿਤ ਫ਼ਰੰਟ ਪੰਜਾਬ ਸਾਥੀਆਂ ਸਣੇ ਅਕਾਲੀ ਦਲ ਬਾਦਲ ਨੂੰ  ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਮੂਲੀਅਤ ਕੀਤੀ | ਮਾਧੋਪੁਰ ਅਤੇ ਉਨ੍ਹਾਂ ਦੇ ਸਾਥੀ ਐਡਵੋਕੇਟ ਅਮਰਜੀਤ ਸਿੰਘ ਮੁੱਖ ਸਲਾਹਕਾਰ, ਗੁਰਸੇਵਕ ਸਿੰਘ ਪ੍ਰਧਾਨ ਚੰਡੀਗੜ੍ਹ ਯੂਨਿਟ, ਦਰਸ਼ਨ ਸਿੰਘ ਕੌਰ ਕਮੇਟੀ ਮੈਂਬਰ, ਲਖਵਿੰਦਰ ਸਿੰਘ ਨੰਬਰਦਾਰ, ਬਲਦੇਵ ਕਿ੍ਸ਼ਨ ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਫਹਿਤਗੜ੍ਹ ਸਾਹਿਬ, ਹਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਪਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਜਗਜੀਤ ਸਿੰਘ ਪ੍ਰਧਾਨ ਮੋਹਾਲੀ, ਬਿਕਰਮ ਸਿੰਘ ਵਿੱਕੀ ਯੂਥ ਪ੍ਰਧਾਨ ਪੰਜਾਬ, ਦਰਬਾਰਾ ਸਿੰਘ, ਸੁਰਿੰਦਰ ਸਿੰਘ ਜਵੰਦਾ, ਸ੍ਰੀ ਰਾਮ ਰਾਜ ਚੌਹਾਨ ਸਹਿਰੀ ਪ੍ਰਧਾਨ ਬੱਸੀ ਪਠਾਣਾ, ਨਿਰਲੇਪ ਸਿੰਘ ਪ੍ਰਧਾਨ ਨਾਭਾ, ਕੈਪਟਨ ਹਰਭਜਨ ਸਿੰਘ, ਕੈਪਟਨ ਅਮਰੀਕ ਸਿੰਘ, ਮੇਵਾ ਸਿੰਾਘ ਸਰਹਿੰਦ, ਨਿਰਮਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਪ੍ਰੇਮ ਸਿੰਘ ਖ਼ਾਲਸਾ ਸਕੱਤਰ ਪਟਿਆਲਾ ਆਦਿ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ ਹੈ | ਉਪਰੋਕਤ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿਚ ਚਾਪਲੂਸਾਂ ਦਾ ਬੋਲਬਾਲਾ ਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀਂ ਹੈ | ਸਮੂਹ ਆਗੂਆਂ ਨੂੰ  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਵਾਇਆ | ਪਾਰਟੀ ਵਿਚ ਹਰਵੇਲ ਸਿੰਘ ਮਾਧੋਪੁਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ  ਸ. ਢੀਂਡਸਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੂੰ  ਮਾਨ ਸਨਮਾਨ ਦਿਤਾ ਜਾਵੇਗਾ, ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ (ਸੇਵਾ ਮੁਕਤ) ਨਿਰਮਲ ਸਿੰਘ, ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਪਟਿਆਲਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੋਂ ਇਲਾਵਾ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਅਤੇ ਦਫ਼ਤਰ ਸਕੱਤਰ ਮਨਿੰਦਰਪਾਲ ਸਿੰਘ ਬਰਾੜ ਵੀ ਮੌਜੂਦ ਸਨ |