ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਅਸ਼ਵਨੀ ਸ਼ਰਮਾ ਨੇ ਦਸਿਆ ਅਫ਼ਵਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ

Ashwini Sharma (File Photo)

 

ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ।

ਉਨ੍ਹਾਂ ਟਵੀਟ ਕੀਤਾ, “ਮੀਡੀਆ ਵਿਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ, ਮੈਂ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸੱਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ”।

ਇਹ ਵੀ ਪੜ੍ਹੋ: PUBG 'ਤੇ ਪਹਿਲਾਂ ਹੋਈ ਦੋਸਤੀ ਤੇ ਫਿਰ ਹੋਇਆ ਪਿਆਰ, 4 ਬੱਚਿਆਂ ਨੂੰ ਲੈ ਕੇ ਪਾਕਿਸਤਾਨ ਤੋਂ ਭਾਰਤ ਪਹੁੰਚੀ ਮਹਿਲਾ

ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਤੋਂ ਬਾਅਦ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਸ ਮਗਰੋਂ ਅਸ਼ਵਨੀ ਸ਼ਰਮਾ ਨੇ ਪਾਰਟੀ ਦਫ਼ਤਰ ’ਚੋਂ ਅਪਣਾ ਸਾਮਾਨ ਵੀ ਚੁਕ ਲਿਆ ਸੀ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਮੈਂ ਤਾਂ ਇਹ ਟੀਵੀ ਵਿਚ ਦੇਖ ਰਿਹਾ ਹਾਂ। ਇਸ ਦਾ ਜਵਾਬ ਦਿੱਲੀ ਵਾਲੇ ਦੇਣਗੇ।