ਸੌਦਾ ਸਾਧ ਵਿਰੁਧ FIR ਦਾ ਮਾਮਲਾ : 14 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਗਤ ਰਵਿਦਾਸ ਜੀ ਬਾਰੇ ਗ਼ਲਤ ਸ਼ਬਦਾਵਲੀ ਵਰਤਣ ਦੇ ਦੋਸ਼ਾਂ ਤਹਿਤ ਕਰਵਾਈ ਸੀ ਐਫ਼.ਆਈ.ਆਰ.

representational Image

ਚੰਡੀਗੜ੍ਹ : ਜਲੰਧਰ ਦੇ ਪਤਾਰਾ ਥਾਣੇ ਵਿਚ ਸੌਦਾ ਸਾਧ ਵਿਰੁਧ ਇਕ ਐਫ਼.ਆਈ.ਆਰ. ਦਰਜ ਕਰਵਾਈ ਗਈ ਸੀ ਜਿਸ ਨੂੰ ਡੇਰੇ ਵਲੋਂ ਝੂਠਾ ਅਤੇ ਮਨਘੜਤ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਇਸ ਬਾਰੇ ਤਾਜ਼ਾ ਜਾਣਕਾਰੀ ਮਿਲੀ ਹੈ ਕਿ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 14 ਜੁਲਾਈ ਦੀ ਤਰੀਕ ਤੈਅ ਕੀਤੀ ਹੈ। 

ਇਹ ਵੀ ਪੜ੍ਹੋ:  ਵਿਜੀਲੈਂਸ ਵਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ  ਮਨਵੀਰ ਸਿੰਘ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ 

ਜਾਣਕਾਰੀ ਅਨੁਸਾਰ ਸੂਬੇ ਵਲੋਂ ਦਰਜ ਕਰਵਾਏ ਬਿਆਨਾਂ ਵਿਚ ਦਲੀਲ ਦਿਤੀ ਗਈ ਹੈ ਕਿ ਇਸ ਮਾਮਲੇ ਵਿਚ ਅਜੇ ਜਾਂਚ ਕੀਤੀ ਜਾ ਰਹੀ ਹੈ। ਉਧਰ ਬਚਾਅ ਪੱਖ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਸੌਦਾ ਸਾਧ ਵਲੋਂ ਪਟੀਸ਼ਨ 'ਤੇ ਜਤਿੰਦਰ ਖੁਰਾਣਾ ਨੇ ਦਸਿਆ ਕਿ ਜਲੰਧਰ ਵਿਚ ਜੋ ਐਫ਼.ਆਈ.ਆਰ. ਦਰਜ ਕੀਤੀ ਹੈ ਉਸ 'ਤੇ ਸੂਬੇ ਵਲੋਂ ਦਰਜ ਕਰਵਾਏ ਜਵਾਬ ਸਬੰਧੀ ਕੋਈ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਦਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਮਹਿਜ਼ 14 ਜੁਲਾਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਕੋਲ ਇਕ ਐਫ਼.ਆਈ.ਆਰ. ਦਰਜ ਕਰਵਾਈ ਗਈ ਹੈ ਕਿ ਭਗਤ ਰਵਿਦਾਸ ਜੀ ਬਾਰੇ ਗ਼ਲਤ ਸ਼ਬਦਾਵਲੀ ਵਰਤੀ ਗਈ ਹੈ। ਉਧਰ ਉਨ੍ਹਾਂ ਦਾ ਕਹਿਣਾ ਹੈ ਕਿ ਸੌਦਾ ਸਾਧ ਵਲੋਂ ਸਾਰਿਆਂ ਦਾ ਸਤਿਕਾਰ ਕੀਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ 2016 ਦੇ ਸਤਿਸੰਗ ਦੇ ਵੀਡੀਉ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਉਸ ਤੋਂ ਬਾਅਦ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ।