ਫ਼ਿਰੋਜ਼ਪੁਰ : ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਕਾਰ ਚਾਲਕ ਰੋਬਿਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

photo

 

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਲਹਿਰਾਵੇਟ ਦੇ ਰਹਿਣ ਵਾਲੇ 68 ਸਾਲਾ ਬਜ਼ੁਰਗ ਮਨਜੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਆਪਣੀ ਪਲਾਟੀਨਾ ਬਾਈਕ 'ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਮਨਜੀਤ ਸਿੰਘ ਦੇ ਬਾਈਕ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਪੁੱਤਰ ਸੁਖਰਾਜ ਸਿੰਘ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ 'ਚ ਦਸਿਆ ਹੈ ਕਿ ਰੋਬਿਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੇ ਲਾਪਰਵਾਹੀ ਨਾਲ ਕਾਰ ਚਲਾ ਰਹੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਥਾਣਾ ਮੱਖੂ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਦਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਮੁਲਜ਼ਮ ਕਾਰ ਚਾਲਕ ਰੋਬਿਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਅੰਤਿਮ ਸਸਕਾਰ ਲਈ ਵਾਰਸਾਂ ਹਵਾਲੇ ਕਰ ਦਿਤਾ ਗਿਆ ਹੈ।