ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ 'ਤੇ ਹੋਵੇਗੀ: ਹਰਜੋਤ ਸਿੰਘ ਬੈਂਸ

Harjot Singh Bains orders completion of slab casting of Nangal flyover within stipulated time

ਚੰਡੀਗੜ੍ਹ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।