ਹਰਮੀਤ ਸਿੰਘ ਕਾਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਦਿਤਾ ਅਸਤੀਫ਼ਾ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਨੂੰ ਭੇਜਿਆ ਅਸਤੀਫ਼ਾ
Harmeet Singh Kadian
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਅਸਤੀਫ਼ਾ ਦੇ ਦਿਤਾ ਹੈ। ਦਰਅਸਲ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ, ਜਿਸ ਵਿਚ ਅਹੁਦੇਦਾਰਾਂ ਨੇ ਸੂਬਾ ਪ੍ਰਧਾਨ ਨੂੰ ਆਦੇਸ਼ ਦਿਤਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਵਿਚੋਂ ਉਹ ਅਪਣਾ ਨਾਂਅ ਵਾਪਸ ਲੈ ਲੈਣ। ਹਰਮੀਤ ਸਿੰਘ ਕਾਦੀਆਂ ਨੇ ਇਸ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਨੂੰ ਅਪਣਾ ਅਸਤੀਫ਼ਾ ਭੇਜ ਦਿਤਾ।