ਲੁਧਿਆਣਾ 'ਚ ਨਗਨ ਹਾਲਤ 'ਚ ਮਿਲੀ ਲਾਸ਼, ਪੈ ਚੁੱਕੇ ਸਨ ਕੀੜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਾਲੀ ਪਲਾਟ 'ਚ ਪਈ ਲਾਸ਼ ਨੂੰ ਦੇਖ ਲੋਕਾਂ ਨੇ ਪੁਲਿਸ ਨੂੰ ਦਿਤੀ ਸੂਚਨਾ

PHOTO

 

ਲੁਧਿਆਣਾ: ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ 'ਚ ਇਕ ਖਾਲੀ ਪਲਾਟ 'ਚੋਂ ਇਕ ਵਿਅਕਤੀ ਦੀ ਨਗਨ ਲਾਸ਼ ਮਿਲੀ ਹੈ। ਸਵੇਰੇ ਸੈਰ ਕਰ ਰਹੇ ਲੋਕਾਂ ਨੇ ਲਾਸ਼ ਦੇਖੀ। ਲੋਕਾਂ ਅਨੁਸਾਰ ਲਾਸ਼ ਵਿਚ ਕੀੜੇ ਪੈ ਗਏ ਸਨ। ਮਾਮਲਾ ਸ਼ੱਕੀ ਹੋਣ ਕਾਰਨ ਚਸ਼ਮਦੀਦਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੀਸੀਆਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਮੌਕੇ ਦਾ ਮੁਆਇਨਾ ਕਰਨ ਉਪਰੰਤ ਪੁਲਿਸ ਮੁਲਾਜ਼ਮਾਂ ਨੇ ਥਾਣਾ ਮੋਤੀ ਨਗਰ ਨੂੰ ਸੂਚਨਾ ਦਿਤੀ|

ਇਹ ਵੀ ਪੜ੍ਹੋ: ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਨਵੇਂ ਪ੍ਰਧਾਨ 'ਤੇ ਜਲਦ ਲੱਗ ਸਕਦੀ ਹੈ ਮੋਹਰ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਪਛਾਣ ਨਹੀਂ ਹੋ ਸਕੀ। ਮੁੱਢਲੀ ਜਾਂਚ ਤੋਂ ਮਾਮਲਾ ਸ਼ੱਕੀ ਜਾਪਿਆ। ਥਾਣਾ ਮੋਤੀ ਨਗਰ ਦੇ ਐਸਐਚਓ ਸਤਵੰਤ ਸਿੰਘ ਅਨੁਸਾਰ ਉਨ੍ਹਾਂ ਨੂੰ ਮੈਟਰੋ ਰੋਡ ਤੋਂ ਲਾਸ਼ ਮਿਲੀ। ਜਦੋਂ ਰਾਹਗੀਰ ਖਾਲੀ ਪਲਾਟ ਨੇੜੇ ਜਾ ਰਹੇ ਸਨ ਤਾਂ ਉਨ੍ਹਾਂ ਨੇ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿਤੀ। ਲਾਸ਼ ਨੂੰ ਪਹਿਚਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪਰਲਜ਼ ਗਰੁੱਪ ਦੀ ਜਾਇਦਾਦਾਂ ਦਾ ਪਤਾ ਲਗਾਉਣ ਲਈ ਫੀਲਡ ਵੈਰੀਫਿਕੇਸ਼ਨ ਮੁਹਿੰਮ ਸ਼ੁਰੂ 

ਪਰਿਵਾਰ ਦੀ ਭਾਲ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਵੇਗੀ। ਲਾਸ਼ ਨੂੰ ਵੇਖ ਕੇ ਲੱਗਦਾ ਹੈ ਕਿ ਉਕਤ ਵਿਅਕਤੀ ਦੀ ਕਰੀਬ 2-3 ਦਿਨ ਪਹਿਲਾਂ ਮੌਤ ਹੋ ਚੁੱਕੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।