ਨਸ਼ੇ ਦੇ ਦੈਂਤ ਨੇ ਮਾਪਿਆਂ ਦਾ ਇਕਲੌਤਾ ਸਹਾਰਾ ਨਿਗਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣਕਾਰੀ ਅਨੁਸਾਰ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ

photo

 

ਰਈਆ : ਇਥੋਂ ਨੇੜਲੇ ਪਿੰਡ ਭਿੰਡਰ ਵਿਖੇ ਨਸ਼ੇ ਦੀ ਓਵਰਡੋਜ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ ਇੰਦਰਪਾਲ ਸਿੰਘ (25) ਪੁੱਤਰ ਮੰਗਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ। ਉਹ ਅਪਣੇ ਘਰ ਵਿਚ ਹੀ ਮ੍ਰਿਤਕ ਮਿਲਿਆ। ਮ੍ਰਿਤਕ ਅਜੇ ਅਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਲੋਕਾਂ ਦੀ ਸਰਕਾਰ ਤੇ ਵਿਰੋਧੀ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਇਸ ਤੇ ਰਾਜਨੀਤੀ ਕਰਨੀ ਬੰਦ ਕਰਨ ਤੇ ਇਸ ਕੋਹੜ ਨੂੰ ਖ਼ਤਮ ਕਰਨ ਦੇ ਸੰਜੀਦਾ ਯਤਨ ਕੀਤੇ ਜਾਣ।