Amritsar News : ਅੰਮ੍ਰਿਤਸਰ -ਤਰਨਤਾਰਨ 'ਚ ਵਾਪਰਿਆ ਵੱਡਾ ਹਾਦਸਾ, ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
Amritsar News : ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹਾਦਸਾ
ਆਟੋ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
Amritsar News in Punjabi : ਅੰਮ੍ਰਿਤਸਰ -ਤਰਨਤਾਰਨ ਹਾਈਵੇ ’ਤੇ ਭਿਆਨਕ ਹਾਦਸਾ ਵਾਪਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ ’ਚ 5 ਵਿਅਕਤੀਆਂ ਦੀ ਮੌਤ ਅਤੇ 1 ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਆਟੋ ਦੀ ਬਰੇਕ ਫੇਲ੍ਹ ਹੋ ਜਾਣ ਕਾਰਨ ਵਾਪਰਿਆ ਹੈ। ਹਾਦਸੇ ਦੌਰਾਨ ਕਾਰ ਪਲਟੀਆਂ ਖਾਂਦੀ ਖੇਤਾਂ ’ਚ ਜਾ ਡਿੱਗੀ । ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਤਰਨ ਤਰਨ ਲਿਜਾਈਆਂ ਗਈਆਂ ਹਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from Major accident in Amritsar-Tarn Taran, terrible collision between auto and car, 5 died, 1 injured News in Punjabi, stay tuned to Rozana Spokesman)