ਅਪਾਹਜ ਵਿਅਕਤੀਆਂ ਨੂੰ ਸਹੂਲਤਾਂ ਪੱਖੋਂ ਨਹੀਂ ਛੱਡੀ ਜਾਵੇਗੀ ਕੋਈ ਕਮੀ: ਡੀਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ'..........

Deputy Commissioner Isha Kalia With Others

ਹੁਸ਼ਿਆਰਪੁਰ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਕੈਂਪ ਦੌਰਾਨ ਜਿਥੇ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਦਿਵਿਆਂਗ ਸਰਟੀਫ਼ੀਕੇਟ ਅਤੇ ਸ਼ਨਾਖਤੀ ਕਾਰਡ ਵੀ ਲਾਭਪਾਤਰੀਆਂ ਨੂੰ ਵੰਡੇ। 

ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤਕ 7 ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪੱਖੋਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।  ਈਸ਼ਾ ਕਾਲੀਆ ਨੇ ਦਸਿਆ ਕਿ ਅੱਜ ਕੈਂਪ ਦੌਰਾਨ 186 ਦਿਵਿਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 50 ਐਮ.ਆਰ. ਸਰਟੀਫਿਕੇਟ,

ਜਦਕਿ 44 ਦਿਵਿਆਂਗ ਸਰਟੀਫਿਕੇਟਾਂ ਸਮੇਤ ਕੁੱਲ 94 ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ 66 ਸ਼ਨਾਖਤੀ ਕਾਰਡ ਅਤੇ 47 ਯੂ.ਡੀ.ਆਈ.ਡੀ. ਕਾਰਡ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਵੀ ਅੱਜ ਕੈਂਪ ਦੌਰਾਨ 2 ਟਰਾਈ ਸਾਈਕਲ, 4 ਵੀਲ੍ਹਚੇਅਰਜ਼ ਅਤੇ 3 ਬਣਾਉਟੀ ਅੰਗ ਵੀ ਜ਼ਰੂਰਤਮੰਦ ਵਿਅਕਤੀਆਂ ਨੂੰ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਐਸ.ਡੀ.ਐਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਅਮਿਤ ਸਰੀਨ, ਜ਼ਿਲ੍ਹਾ ਸਮਾਜਕ ਸੁਰਖਿਆ ਅਫ਼ਸਰ ਮੁਕੇਸ਼ ਗੌਤਮ, ਐਸ.ਐਮ.ਓ. ਡਾ. ਟੇਕ ਰਾਜ ਭਾਟੀਆ ਆ ਿਦ ਹਾਜ਼ਰ ਸਨ।