ਨਸ਼ਾ ਤਸਕਰੀ ਮਾਮਲੇ 'ਚ ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ
ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਬਰਕਰਾਰ ਹੈ। ਸੁਪਰੀਮ ਕੋਰਟ...
Sukhpal Khaira
ਨਵੀਂ ਦਿੱਲੀ : ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਬਰਕਰਾਰ ਹੈ। ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਉਹ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨ 'ਤੇ ਰੋਕ ਲਗਾ ਦਿਤੀ ਸੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਫਾਜ਼ਿਲਕਾ ਅਦਾਲਤ ਦੇ ਸੰਮਨ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ।