ਸ਼ਰਾਬ ਹਾਦਸੇ 'ਚ ਮੁੱਖ ਮੰਤਰੀ ਖ਼ੁਦ ਅਸਤੀਫ਼ਾ ਦੇਣ : ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਖ਼ਤ ਟਿਪਣੀ ਕਰਦੇ ਹੋਏ ਕਿਹਾ ਕਿ ਮਨੁੱਖੀ ਜ਼ਿੰਦਗੀਆਂ ਦੇ ਹੋਏ...

Sukhpal Khaira

ਚੰਡੀਗੜ੍ਹ, 2 ਅਗੱਸਤ (ਨੀਲ ਭਲਿੰਦਰ ਸਿੰਘ): ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਖ਼ਤ ਟਿਪਣੀ ਕਰਦੇ ਹੋਏ ਕਿਹਾ ਕਿ ਮਨੁੱਖੀ ਜ਼ਿੰਦਗੀਆਂ ਦੇ ਹੋਏ ਵੱਡੇ ਨੁਕਸਾਨ ਸਬੰਧੀ ਛੋਟੇ ਅਫ਼ਸਰਾਂ ਵਿਰੁਧ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਖ਼ੁਦ ਅਸਤੀਫ਼ਾ ਦੇਣ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਹੋ ਰਹੇ ਹਾਦਸਿਆਂ ਸਬੰਧੀ ਜਵਾਬਦੇਹੀ ਤੋਂ ਬਚਣ ਲਈ ਛੋਟੇ ਅਫ਼ਸਰਾਂ ਨੂੰ ਬਲੀ ਦਾ ਬਕਰਾ ਬਣਾਉਣ ਦੇ ਆਦੀ ਹੋ ਗਏ ਹਨ।

ਖਹਿਰਾ ਨੇ ਕਿਹਾ ਕਿ ਮੌਜੂਦਾ ਨਕਲੀ ਸ਼ਰਾਬ ਹਾਦਸੇ ਵਿਚ ਮੁੱਖ ਮੰਤਰੀ ਨਕਲੀ ਸ਼ਰਾਬ ਸਪਲਾਈ ਕਰਨ ਵਾਲੇ ਅਸਲ ਸਰੋਤਾਂ ਤਕ ਪਹੁੰਚਣ ਅਤੇ ਅਸਲ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ ਅਤੇ ਛੋਟੇ ਅਫ਼ਸਰਾਂ ਨੂੰ ਸਜ਼ਾ ਦੇ ਕੇ ਲੋਕਾਂ ਦੇ ਗੁੱਸੇ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਸਾਰੇ ਫ਼ਰੰਟਾਂ ਉਪਰ ਨਾ ਸਿਰਫ਼ ਫ਼ੇਲ੍ਹ ਹੋ ਗਏ ਹਨ ਬਲਕਿ ਐਕਸਾਈਜ਼ ਅਤੇ ਟੈਕਸ ਮੰਤਰੀ ਵਜੋਂ ਪੰਜਾਬ ਵਿਚ ਸ਼ਰਾਬ ਮਾਫ਼ੀਆ ਨੂੰ ਕਾਬੂ ਕਰਨ ਵਿਚ ਅਸਫ਼ਲ ਰਹੇ ਹਨ। ਖਹਿਰਾ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪ੍ਰਵਾਰਾਂ ਦੀ ਐਕਸ ਗਰੇਸ਼ੀਆ ਗਰਾਂਟ ਵਧਾ ਕੇ 25 ਲੱਖ ਰੁਪਏ ਕੀਤੀ ਜਾਵੇ। ਕਿਉਂਕਿ ਇਹ ਵੱਡਾ ਹਾਦਸਾ ਸੂਬਾ ਸਰਕਾਰ ਦੀ ਅਣਗਹਿਲੀ ਅਤੇ ਢਿਲਮੱਠ ਰਵਈਏ ਕਰ ਕੇ ਹੋਇਆ ਹੈ।