ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਆਸ਼ੂ

ਏਜੰਸੀ

ਖ਼ਬਰਾਂ, ਪੰਜਾਬ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਬਠਿੰਡਾ ਮੁਅੱਤਲ

Department of Food and Civil Supplies Bharat Bhushan Ashu    

ਚੰਡੀਗੜ੍ਹ: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਚੁਸਤ-ਦਰੁਸਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਹਿਦ ਨੂੰ ਮੁੜ ਦੁਹਰਾਉਂਦਿਆਂ ਵਿਭਾਗ ਦੇ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਦੀ ਉਹਨਾਂ ਆਪਣੇ ਪੱਧਰ 'ਤੇ ਮੁਢਲੀ ਜਾਂਚ ਕਰਵਾਈ ਅਤੇ ਜਾਂਚ ਵਿੱਚ ਅਧਿਕਾਰੀ 'ਤੇ ਲੱਗੇ ਦੋਸ਼ ਸਹੀ ਪਾਏ ਗਏ।

ਜਿਸ 'ਤੇ ਕਾਰਵਾਈ ਕਰਦਿਆਂ ਉਹਨਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਤੇ ਮੁਢਲੀ ਜਾਂਚ ਕਰਵਾਈ ਗਈ ਜਿਸ ਵਿੱਚ ਦੋਸ਼ ਸਹੀ ਪਾਏ ਗਏ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸਾਫ-ਸੁਥਰੀਆਂ ਚੁਸਤ ਦਰੁਸਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਦਸ ਦਈਏ ਕਿ ਸੂਬੇ ਵਿਚ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਬਟਾਲਾ ਵਿਖੇ ਨਸ਼ੀਲੀ ਸ਼ਰਾਬ ਦੁਖਾਂਤ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ 'ਤੇ ਦੁਖ ਪ੍ਰਗਟਾਉਂਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ 'ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸੀ ਲਾਹਾ ਲੈਣ ਦਾ ਨਹੀਂ ਹੈ। 

ਸਗੋਂ ਸਮੇਂ ਦੀ ਮੰਗ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇਕੋ ਪਲੇਟਫਾਰਮ 'ਤੇ ਇਕੱਠੇ ਹੋ ਕੇ ਲੋਕ ਹਿੱਤ ਲਈ ਕੰਮ ਕਰਨ। ਮੰਤਰੀ ਨੇ ਅੱਗੇ ਕਿਹਾ ਕਿ ਇਸ ਬਿਪਤਾ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਲਗਾਉਣ ਵਾਲਾ ਬਿਆਨ ਬਹੁਤ ਹੀ ਦੁਰਭਾਗਾ ਹੈ ਜੋ ਅਕਾਲੀਆਂ ਦੀ ਮੁੜ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਸਖ਼ਤ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ 7 ਆਬਕਾਰੀ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।