ਕੱਚਾ ਘਰ ਤੇ ਉਪਰੋਂ ਵੱਡੇ-ਵੱਡੇ ਦੁੱਖ, ਹਾਲਤ ਦੇਖ ਅੱਖਾਂ ‘ਚ ਆ ਜਾਣਗੇ ਹੰਝੂ
ਮੋਗਾ ਜ਼ਿਲ੍ਹੇ ਵਿਚ ਵੀ ਐਤਵਾਰ ਨੂੰ ਕੋਰੋਨਾ ਦਾ...
ਤਰਨਤਾਰਨ: ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਲੋਕਾਂ ਨੂੰ ਝਟਕਾ ਲੱਗਿਆ ਹੈ। ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਵਿਚ ਲਾਕਡਾਊਨ ਲਗਾਇਆ ਗਿਆ ਸੀ। ਜਿਸ ਕਾਰਨ ਲੋਕਾਂ ਦਾ ਜੋ ਵੀ ਕੰਮ ਵੀ ਉਹ ਉਹਨਾਂ ਨੂੰ ਬੰਦ ਕਰਨਾ ਪਿਆ ਸੀ। ਇਸ ਨਾਲ ਸਭ ਤੋਂ ਵੱਡੀ ਮਾਰ ਗਰੀਬ ਤਬਕੇ ਨੂੰ ਪਈ ਹੈ। ਉਹਨਾਂ ਦਾ ਕੰਮ ਬੰਦ ਹੋਣ ਕਾਰਨ ਉਹਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਤਰਨਤਾਰਨ ਵਿਚ ਵੀ ਅਜਿਹਾ ਹੀ ਇਕ ਪਰਿਵਾਰ ਹੈ ਜੋ ਕਿ ਰਿਕਸ਼ਾ ਚਲਾ ਕੇ ਅਪਣਾ ਗੁਜ਼ਾਰਾ ਕਰ ਰਹੇ ਸਨ ਤੇ ਲਾਕਡਾਊਨ ਕਾਰਨ ਉਹ ਵੀ ਬੰਦ ਹੋ ਗਿਆ। ਹੁਣ ਉਹਨਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਗਈ ਹੈ। ਉੱਥੇ ਹੀ ਪਰਿਵਾਰ ਦੇ ਬੇਟੇ ਨੇ ਦਸਿਆ ਕਿ ਉਸ ਨੂੰ ਦੌਰੇ ਪੈਂਦੇ ਹਨ ਤੇ ਅੱਖਾਂ ਦੀ ਰੌਸ਼ਨੀ ਵੀ ਘਟ ਹੀ ਹੈ। ਸਰਕਾਰ ਵੱਲੋਂ ਉਹਨਾਂ ਨੂੰ ਕੋਈ ਮਦਦ ਨਹੀਂ ਕੀਤੀ ਗਈ।
ਉਹਨਾਂ ਦਾ ਘਰ ਵੀ ਕੱਚਾ ਹੀ ਹੈ ਤੇ ਜਦੋਂ ਮੀਂਹ ਪੈਂਦਾ ਹੈ ਤਾਂ ਛੱਤਾਂ ਡਿਗ ਜਾਂਦੀਆਂ ਹਨ। ਇਸ ਲਈ ਉਹਨਾਂ ਨੇ ਸਰਕਾਰ ਤੋਂ ਮਦਦ ਮੰਗੀ ਹੈ ਕਿ ਉਹਨਾਂ ਦਾ ਘਰ ਪੱਕਾ ਬਣਾਇਆ ਜਾਵੇ। ਦਸ ਦਈਏ ਕਿ ਪੰਜਾਬ ਵਿਚ ਵਧ ਰਹੇ ਕੋਰੋਨਾ ਵਾਇਰਸ ਕਾਰਨ ਲੋਕਾਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਆਏ ਦਿਨ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ।
ਮੋਗਾ ਜ਼ਿਲ੍ਹੇ ਵਿਚ ਵੀ ਐਤਵਾਰ ਨੂੰ ਕੋਰੋਨਾ ਦਾ ਵੱਡਾ ਧਮਾਕ ਹੋਇਆ। ਜ਼ਿਲ੍ਹੇ ਵਿਚ ਇਕੱਠੇ 91 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਹ ਪਹਿਲਾ ਮੌਕਾ ਹੈ ਜਦੋਂ ਮੋਗਾ ਜ਼ਿਲ੍ਹੇ ਵਿਚ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਮਰੀਜ਼ ਸਾਹਮਣੇ ਆਏ ਹੋਣ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 436 ਹੋ ਗਈ ਹੈ। ਜਦਕਿ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 217 ਹੈ।
ਇਥੇ ਦੱਸਣਯੋਗ ਹੈ ਕਿ ਵਿਭਾਗ ਵਲੋਂ 25605 ਨਮੂਨੇ ਜਾਂਚ ਲਈ ਲਏ ਗਏ ਸਨ, ਜਿਨ੍ਹਾਂ ਵਿਚੋਂ 91 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 25266 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 17400 ਨੂੰ ਪਾਰ ਕਰ ਚੁੱਕਾ ਹੈ। ਐਤਵਾਰ ਨੂੰ ਜਿੱਥੇ ਮੋਗਾ ਵਿਚ 91 ਮਰੀਜ਼ ਸਾਹਮਣੇ ਆਏ ਹਨ,
ਉਥੇ ਹੀ ਜਲੰਧਰ ਵਿਚ 83, ਅੰਮ੍ਰਿਤਸਰ ਵਿਚ 55, ਫਿਰੋਜ਼ਪੁਰ ਵਿਚ 26 ਅਤੇ ਫਾਜ਼ਿਲਕਾ ਵਿਚ 7 ਮਰੀਜ਼ ਖ਼ਬਰ ਲਿਖੇ ਜਾਣ ਤਕ ਪਾਜ਼ੇਟਿਵ ਪਾਏ ਗਏ ਸਨ। ਦੂਜੇ ਪਾਸੇ ਅੰਮ੍ਰਿਤਸਰ ਚਾਰ ਮਰੀਜ਼ਾਂ ਦੀ ਕੋਰੋਨਾ ਕਾਰਣ ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿਚ 11284 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਵੀ ਦੇ ਚੁੱਕੇ ਹਨ ਜਦਕਿ 419 ਲੋਕਾਂ ਦੀ ਹੁਣ ਤਕ ਕੋਰੋਨਾ ਕਾਰਣ ਮੌਤ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।