ਸ਼ਹੀਦਾਂ ਦੇ ਨਾਮ ਗਲਤ ਲਿਖਣ ਤੇ ਬੋਲਣ ’ਤੇ ਸ਼ਹੀਦ ਊਧਮ ਸਿੰਘ ਕਾਲਜ ਦੇ ਬਾਹਰ ਜਥੇਬੰਦੀਆਂ ਦਾ ਵਿਸ਼ਾਲ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦ ਊਧਮ ਸਿੰਘ ਕਾਲਜ ਵਿਚ ਸ਼ਹੀਦ ਊਧਮ ਸਿੰਘ ਦੇ ਆਦਮਕੱਦ ਬੁਤ ਸਥਾਪਤ ਕੀਤਾ ਗਿਆ ਜਿਸ ਦਾ ਉਦਘਾਟਨ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।

Massive protest by organizations outside Shaheed Udham Singh College

ਗੁਰੂ ਹਰਸਹਾਏ (ਗੁਰਮੇਲ ਵਾਰਵਲ): ਹਲਕਾ ਗੁਰੂ ਹਰਸਹਾਏ ਦੇ ਪਿੰਡ ਮੋਹਨਕੇ ਹਿਠਾੜ ਵਿਖੇ ਸ਼ਹੀਦ ਊਧਮ ਸਿੰਘ ਕਾਲਜ ਦੇ ਬਾਹਰ ਸ਼ਹੀਦਾਂ ਦੇ ਨਾਮ ਗਲਤ ਲਿਖਣ ਅਤੇ ਬੋਲਣ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ।

ਹੋਰ ਪੜ੍ਹੋ: ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ 'ਤੇ ਮੁੱਖ ਮੰਤਰੀ ਨੇ ਜਤਾਈ ਚਿੰਤਾ, ਕੀਤਾ ਟਵੀਟ

ਇਸ ਦੇ ਨਾਲ ਹੀ ਹਲਕੇ ਦੇ ਵਿਧਾਇਕ ਰਾਣਾ ਸੋਢੀ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਪਿੰਡ ਮੋਹਨਕੇ ਹਿਠਾੜ ਵਿਖੇ ਸ਼ਹੀਦ ਊਧਮ ਸਿੰਘ ਕਾਲਜ ਵਿਚ ਸ਼ਹੀਦ ਊਧਮ ਸਿੰਘ ਦੇ ਆਦਮਕੱਦ ਬੁਤ ਸਥਾਪਤ ਕੀਤਾ ਗਿਆ ਜਿਸ ਦਾ ਉਦਘਾਟਨ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।

ਹੋਰ ਪੜ੍ਹੋ: ਸੰਸਦ: ਹਰਸਿਮਰਤ ਬਾਦਲ ਨੇ ਹੇਮਾ ਮਾਲਿਨੀ ਨੂੰ ਫੜਾਏ ਕਣਕ ਦੇ ਛਿੱਟੇ, ਕਿਹਾ- ਆਓ ਕਿਸਾਨਾਂ ਨਾਲ ਖੜੀਏ

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਮੌਕੇ ਰਾਣਾ ਸੋਢੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਨਾਮ "ਰਾਮ ਮੁਹੰਮਦ ਸਿੰਘ ਆਜ਼ਾਦ" ਦੀ ਜਗ੍ਹਾ 'ਰਾਮ ਰਹੀਮ ਸਿੰਘ ਆਜ਼ਾਦ ਬੋਲਿਆ ਗਿਆ ਅਤੇ ਨੀਂਹ ਪੱਥਰ ਪਲੇਟ ਉੱਤੇ ਵੀ ਨਾਮ ਗਲਤ ਲਿਖਿਆ ਗਿਆ ਜਿਸ ਨੂੰ ਦੇਖਦੇ ਹੋਏ ਸਮੂਹ ਕੰਬੋਜ ਬਰਾਦਰੀ ਵਿਚ ਭਾਰੀ ਰੋਸ਼ ਪਾਇਆ ਗਿਆ। ਭਾਰੀ ਰੋਸ ਦੇ ਚਲਦਿਆਂ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਹੀਦ ਊਧਮ ਸਿੰਘ ਕਾਲਜ ਦੇ ਗੇਟ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਜਥੇਬੰਦੀਆਂ ਵੱਲੋਂ ਖੇਡ ਮੰਤਰੀ ਦਾ ਪੁਤਲਾ ਵੀ ਸਾੜਿਆ ਗਿਆ।