ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੰਬੀ ਮਾਮਲੇ 'ਚ SSP ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ
ਰਿਪੋਰਟ 11ਅਗਸਤ 2021 ਨੂੰ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
Punjab SC Commission
ਚੰਡੀਗੜ: ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿੱਚ ਇਕ ਭੱਠੇ ਦੇ ਮਾਲਿਕ ਵਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ 11ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।